11“ਜਦੋਂ ਤੁਸੀਂ ਪ੍ਰਾਰਥਨਾ ਸਥਾਨਾਂ, ਹਾਕਮਾਂ ਅਤੇ ਅਧਿਕਾਰੀਆਂ ਦੇ ਸਾਹਮਣੇ ਲਿਆਏ ਜਾਂਦੇ ਹੋ, ਤਾਂ ਇਸ ਬਾਰੇ ਚਿੰਤਾ ਨਾ ਕਰੋ ਕਿ ਤੁਸੀਂ ਆਪਣਾ ਬਚਾਅ ਕਿਵੇਂ ਕਰੋਗੇ ਜਾਂ ਤੁਸੀਂ ਕੀ ਬੋਲੋਗੇ,
12ਕਿਉਂਕਿ ਪਵਿੱਤਰ ਆਤਮਾ ਉਸ ਵੇਲੇ ਤੁਹਾਨੂੰ ਸਿਖਾਏਗਾ ਕਿ ਤੁਹਾਨੂੰ ਕੀ ਕਹਿਣਾ ਚਾਹੀਦਾ ਹੈ।”
13ਭੀੜ ਵਿੱਚੋਂ ਕਿਸੇ ਨੇ ਉਸ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਮੇਰੇ ਨਾਲ ਜਾਇਦਾਦ ਵੰਡਣ ਲਈ ਕਹੋ।”
14ਯਿਸ਼ੂ ਨੇ ਉੱਤਰ ਦਿੱਤਾ, “ਹੇ ਆਦਮੀ, ਕਿਸ ਨੇ ਮੈਨੂੰ ਤੁਹਾਡੇ ਲਈ ਜੱਜ ਜਾਂ ਸਾਲਸੀ ਨਿਯੁਕਤ ਕੀਤਾ ਹੈ?”
15ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੇਖੋ! ਆਪਣੇ ਆਪ ਨੂੰ ਹਰ ਤਰ੍ਹਾਂ ਦੇ ਲਾਲਚ ਤੋਂ ਦੂਰ ਰੱਖੋ। ਆਪਣੀ ਦੌਲਤ ਦੀ ਬਹੁਤਾਤ ਕਰਕੇ ਮਨੁੱਖ ਦੀ ਜ਼ਿੰਦਗੀ ਚੰਗੀ ਨਹੀਂ ਹੈ।”