14ਯਿਸ਼ੂ ਨੇ ਉੱਤਰ ਦਿੱਤਾ, “ਹੇ ਆਦਮੀ, ਕਿਸ ਨੇ ਮੈਨੂੰ ਤੁਹਾਡੇ ਲਈ ਜੱਜ ਜਾਂ ਸਾਲਸੀ ਨਿਯੁਕਤ ਕੀਤਾ ਹੈ?”
15ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੇਖੋ! ਆਪਣੇ ਆਪ ਨੂੰ ਹਰ ਤਰ੍ਹਾਂ ਦੇ ਲਾਲਚ ਤੋਂ ਦੂਰ ਰੱਖੋ। ਆਪਣੀ ਦੌਲਤ ਦੀ ਬਹੁਤਾਤ ਕਰਕੇ ਮਨੁੱਖ ਦੀ ਜ਼ਿੰਦਗੀ ਚੰਗੀ ਨਹੀਂ ਹੈ।”
16ਅਤੇ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ: “ਕਿਸੇ ਅਮੀਰ ਆਦਮੀ ਦੀ ਜ਼ਮੀਨ ਵਿੱਚ ਬਹੁਤ ਫ਼ਸਲ ਹੋਈ।
17ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਰੱਖਣ ਲਈ ਕੋਈ ਜਗ੍ਹਾ ਨਹੀਂ ਹੈ।’
18“ਫਿਰ ਉਸ ਨੇ ਕਿਹਾ, ‘ਮੈਂ ਇਹ ਕਰਾਂਗਾ। ਮੈਂ ਆਪਣੇ ਭੜੋਲਿਆਂ ਨੂੰ ਢਾਹ ਦੇਵਾਂਗਾ ਅਤੇ ਵੱਡੇ ਭੰਡਾਰ ਬਣਾਵਾਂਗਾ, ਅਤੇ ਉੱਥੇ ਮੈਂ ਆਪਣੀ ਵਾਧੂ ਫ਼ਸਲ ਨੂੰ ਰੱਖਾਂਗਾ।