ਲੂਕਸ 12

“ਫਿਰ ਉਸ ਨੇ ਕਿਹਾ, ‘ਮੈਂ ਇਹ ਕਰਾਂਗਾ। ਮੈਂ ਆਪਣੇ ਭੜੋਲਿਆਂ ਨੂੰ ਢਾਹ ਦੇਵਾਂਗਾ ਅਤੇ ਵੱਡੇ ਭੰਡਾਰ ਬਣਾਵਾਂਗਾ, ਅਤੇ ਉੱਥੇ ਮੈਂ ਆਪਣੀ ਵਾਧੂ ਫ਼ਸਲ ਨੂੰ ਰੱਖਾਂਗਾ।

Luke 12:18 (UKJV) And he said, This will I do: I will pull down my barns, and build greater; and there will I bestow all my fruits and my goods.

16ਅਤੇ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ: “ਕਿਸੇ ਅਮੀਰ ਆਦਮੀ ਦੀ ਜ਼ਮੀਨ ਵਿੱਚ ਬਹੁਤ ਫ਼ਸਲ ਹੋਈ।

17ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਰੱਖਣ ਲਈ ਕੋਈ ਜਗ੍ਹਾ ਨਹੀਂ ਹੈ।’

18“ਫਿਰ ਉਸ ਨੇ ਕਿਹਾ, ‘ਮੈਂ ਇਹ ਕਰਾਂਗਾ। ਮੈਂ ਆਪਣੇ ਭੜੋਲਿਆਂ ਨੂੰ ਢਾਹ ਦੇਵਾਂਗਾ ਅਤੇ ਵੱਡੇ ਭੰਡਾਰ ਬਣਾਵਾਂਗਾ, ਅਤੇ ਉੱਥੇ ਮੈਂ ਆਪਣੀ ਵਾਧੂ ਫ਼ਸਲ ਨੂੰ ਰੱਖਾਂਗਾ।

19ਅਤੇ ਮੈਂ ਆਪਣੇ ਆਪ ਨੂੰ ਕਹਾਂਗਾ, “ਤੇਰੇ ਕੋਲ ਬਹੁਤ ਸਾਲਾਂ ਤੋਂ ਬਹੁਤ ਸਾਰਾ ਅਨਾਜ ਰੱਖਿਆ ਹੋਇਆ ਹੈ। ਹੁਣ ਆਰਾਮ ਕਰ; ਖਾ, ਪੀ ਅਤੇ ਆਨੰਦ ਮਨਾ।” ’

20“ਪਰ ਪਰਮੇਸ਼ਵਰ ਨੇ ਉਸ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੇਰੇ ਪ੍ਰਾਣ ਤੇਰੇ ਤੋਂ ਮੰਗੇ ਜਾਣਗੇ। ਫਿਰ ਜੋ ਤੂੰ ਇਹ ਸਭ ਆਪਣੇ ਲਈ ਇਕੱਠਾ ਕੀਤਾ ਹੈ, ਉਹ ਕਿਸ ਦਾ ਹੋਵੇਗਾ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.