ਲੂਕਸ 12

ਕਿਉਂਕਿ ਇੱਥੇ ਕੁਝ ਵੀ ਛੁਪਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਜਾਂ ਲੁਕਿਆ ਹੋਇਆ ਕੋਈ ਭੇਤ ਨਹੀਂ ਜੋ ਖੋਲ੍ਹਿਆ ਨਾ ਜਾਵੇਗਾ।

Luke 12:2 (UKJV) For there is nothing covered, that shall not be revealed; neither hid, that shall not be known.

1ਇਸ ਦੌਰਾਨ ਜਦੋਂ ਹਜ਼ਾਰਾਂ ਦੀ ਭੀੜ ਇਕੱਠੀ ਹੋ ਗਈ ਅਤੇ ਲੋਕ ਇੱਕ-ਦੂਜੇ ਉੱਤੇ ਡਿੱਗ ਰਹੇ ਸਨ, ਯਿਸ਼ੂ ਨੇ ਸਭ ਤੋਂ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਫ਼ਰੀਸੀਆਂ ਦੇ ਖ਼ਮੀਰ ਤੋਂ ਬਚ ਕੇ ਰਹੋ ਜੋ ਕਿ ਪਖੰਡ ਹੈ।

2ਕਿਉਂਕਿ ਇੱਥੇ ਕੁਝ ਵੀ ਛੁਪਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਜਾਂ ਲੁਕਿਆ ਹੋਇਆ ਕੋਈ ਭੇਤ ਨਹੀਂ ਜੋ ਖੋਲ੍ਹਿਆ ਨਾ ਜਾਵੇਗਾ।

3ਉਹ ਸ਼ਬਦ ਜੋ ਤੁਸੀਂ ਹਨ੍ਹੇਰੇ ਵਿੱਚ ਕਹਿੰਦੇ ਹੋ, ਚਾਨਣ ਵਿੱਚ ਸੁਣੇ ਜਾਣਗੇ, ਜੋ ਕੁਝ ਤੁਸੀਂ ਅੰਦਰਲੇ ਕਮਰੇ ਵਿੱਚ ਵੜ ਕੇ ਕੰਨਾਂ ਵਿੱਚ ਕਿਹਾ ਹੈ, ਉਸ ਦਾ ਪ੍ਰਚਾਰ ਕੋਠੇ ਉੱਤੇ ਕੀਤਾ ਜਾਵੇਗਾ।

4“ਮੇਰੇ ਦੋਸਤੋਂ, ਮੈਂ ਤੁਹਾਨੂੰ ਕਹਿੰਦਾ ਹਾਂ ਉਹਨਾਂ ਤੋਂ ਨਾ ਡਰੋ ਜੋ ਸਰੀਰ ਨੂੰ ਨਾਸ਼ ਕਰਦੇ ਹਨ ਅਤੇ ਇਸ ਤੋਂ ਵੱਧ ਹੋਰ ਕੁਝ ਨਹੀਂ ਕਰ ਸਕਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.