ਲੂਕਸ 12

“ਪਰ ਪਰਮੇਸ਼ਵਰ ਨੇ ਉਸ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੇਰੇ ਪ੍ਰਾਣ ਤੇਰੇ ਤੋਂ ਮੰਗੇ ਜਾਣਗੇ। ਫਿਰ ਜੋ ਤੂੰ ਇਹ ਸਭ ਆਪਣੇ ਲਈ ਇਕੱਠਾ ਕੀਤਾ ਹੈ, ਉਹ ਕਿਸ ਦਾ ਹੋਵੇਗਾ?’

Luke 12:20 (UKJV) But God said unto him, You fool, this night your soul shall be required of you: then whose shall those things be, which you have provided?

18“ਫਿਰ ਉਸ ਨੇ ਕਿਹਾ, ‘ਮੈਂ ਇਹ ਕਰਾਂਗਾ। ਮੈਂ ਆਪਣੇ ਭੜੋਲਿਆਂ ਨੂੰ ਢਾਹ ਦੇਵਾਂਗਾ ਅਤੇ ਵੱਡੇ ਭੰਡਾਰ ਬਣਾਵਾਂਗਾ, ਅਤੇ ਉੱਥੇ ਮੈਂ ਆਪਣੀ ਵਾਧੂ ਫ਼ਸਲ ਨੂੰ ਰੱਖਾਂਗਾ।

19ਅਤੇ ਮੈਂ ਆਪਣੇ ਆਪ ਨੂੰ ਕਹਾਂਗਾ, “ਤੇਰੇ ਕੋਲ ਬਹੁਤ ਸਾਲਾਂ ਤੋਂ ਬਹੁਤ ਸਾਰਾ ਅਨਾਜ ਰੱਖਿਆ ਹੋਇਆ ਹੈ। ਹੁਣ ਆਰਾਮ ਕਰ; ਖਾ, ਪੀ ਅਤੇ ਆਨੰਦ ਮਨਾ।” ’

20“ਪਰ ਪਰਮੇਸ਼ਵਰ ਨੇ ਉਸ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੇਰੇ ਪ੍ਰਾਣ ਤੇਰੇ ਤੋਂ ਮੰਗੇ ਜਾਣਗੇ। ਫਿਰ ਜੋ ਤੂੰ ਇਹ ਸਭ ਆਪਣੇ ਲਈ ਇਕੱਠਾ ਕੀਤਾ ਹੈ, ਉਹ ਕਿਸ ਦਾ ਹੋਵੇਗਾ?’

21“ਉਸ ਨਾਲ ਇਸੇ ਤਰ੍ਹਾਂ ਹੋਵੇਗਾ ਜੋ ਕੋਈ ਇਸ ਤਰ੍ਹਾਂ ਆਪਣੇ ਲਈ ਚੀਜ਼ਾਂ ਨੂੰ ਇਕੱਠਾ ਕਰਦਾ ਹੈ ਪਰ ਉਹ ਪਰਮੇਸ਼ਵਰ ਦੀ ਨਿਗਾਹ ਵਿੱਚ ਅਮੀਰ ਨਹੀਂ ਹੁੰਦਾ।”

22ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪਹਿਨੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.