20“ਪਰ ਪਰਮੇਸ਼ਵਰ ਨੇ ਉਸ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੇਰੇ ਪ੍ਰਾਣ ਤੇਰੇ ਤੋਂ ਮੰਗੇ ਜਾਣਗੇ। ਫਿਰ ਜੋ ਤੂੰ ਇਹ ਸਭ ਆਪਣੇ ਲਈ ਇਕੱਠਾ ਕੀਤਾ ਹੈ, ਉਹ ਕਿਸ ਦਾ ਹੋਵੇਗਾ?’
21“ਉਸ ਨਾਲ ਇਸੇ ਤਰ੍ਹਾਂ ਹੋਵੇਗਾ ਜੋ ਕੋਈ ਇਸ ਤਰ੍ਹਾਂ ਆਪਣੇ ਲਈ ਚੀਜ਼ਾਂ ਨੂੰ ਇਕੱਠਾ ਕਰਦਾ ਹੈ ਪਰ ਉਹ ਪਰਮੇਸ਼ਵਰ ਦੀ ਨਿਗਾਹ ਵਿੱਚ ਅਮੀਰ ਨਹੀਂ ਹੁੰਦਾ।”
22ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪਹਿਨੋਗੇ।
23ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਵੱਧ ਜ਼ਰੂਰੀ ਹੈ।
24ਕਾਵਾਂ ਵੱਲ ਵੇਖੋ: ਉਹ ਨਾ ਬੀਜਦੇ ਹਨ ਅਤੇ ਨਾ ਵੱਢਦੇ ਹਨ, ਨਾ ਹੀ ਉਹਨਾਂ ਕੋਲ ਕੋਈ ਇਕੱਠਾ ਕਰਕੇ ਰੱਖਣ ਦੀ ਜਗ੍ਹਾ ਹੈ ਅਤੇ ਨਾ ਹੀ ਭੜੋਲੇ ਹਨ; ਪਰ ਫਿਰ ਵੀ ਪਰਮੇਸ਼ਵਰ ਉਹਨਾਂ ਦੀ ਦੇਖਭਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਜ਼ਿਆਦਾ ਉੱਤਮ ਹੋ!