26ਜਦੋਂ ਤੁਸੀਂ ਇਹ ਛੋਟੇ-ਛੋਟੇ ਕੰਮ ਹੀ ਨਹੀਂ ਕਰ ਸਕਦੇ ਤਾਂ ਤੁਸੀਂ ਬਾਕੀ ਗੱਲਾਂ ਦੀ ਚਿੰਤਾ ਕਿਉਂ ਕਰਦੇ ਹੋ?
27“ਇਹ ਸੋਚੋ ਕਿ ਜੰਗਲੀ ਫੁੱਲ ਕਿਵੇਂ ਉੱਗਦੇ ਹਨ। ਉਹ ਨਾ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ। ਫਿਰ ਵੀ ਮੈਂ ਤੁਹਾਨੂੰ ਦੱਸਦਾ ਹਾਂ ਕਿ ਸ਼ਲੋਮੋਨ ਨੇ ਵੀ ਆਪਣੀ ਸਾਰੀ ਸ਼ਾਨ ਵਿੱਚ ਇਨ੍ਹਾਂ ਵਿੱਚੋਂ ਇੱਕ ਵਰਗੇ ਵੀ ਕੱਪੜੇ ਨਹੀਂ ਪਹਿਨੇ ਸਨ।
28ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸ਼ਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
29ਅਤੇ ਆਪਣਾ ਮਨ ਇਨ੍ਹਾਂ ਗੱਲਾਂ ਤੇ ਨਾ ਲਗਾਓ ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪੀਵੋਂਗੇ ਇਸ ਦੇ ਬਾਰੇ ਚਿੰਤਾ ਨਾ ਕਰੋ।
30ਕਿਉਂਕਿ ਸੰਸਾਰਿਕ ਗ਼ੈਰ-ਯਹੂਦੀ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ।