29ਅਤੇ ਆਪਣਾ ਮਨ ਇਨ੍ਹਾਂ ਗੱਲਾਂ ਤੇ ਨਾ ਲਗਾਓ ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪੀਵੋਂਗੇ ਇਸ ਦੇ ਬਾਰੇ ਚਿੰਤਾ ਨਾ ਕਰੋ।
30ਕਿਉਂਕਿ ਸੰਸਾਰਿਕ ਗ਼ੈਰ-ਯਹੂਦੀ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ।
31ਪਰ ਪਹਿਲਾਂ ਪਰਮੇਸ਼ਵਰ ਦੇ ਰਾਜ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।
32“ਹੇ ਛੋਟੇ ਝੁੰਡ, ਨਾ ਡਰ, ਕਿਉਂਕਿ ਤੇਰਾ ਪਿਤਾ ਤੈਨੂੰ ਰਾਜ ਦੇ ਕੇ ਖ਼ੁਸ਼ ਹੋਇਆ ਹੈ।
33ਆਪਣੀ ਜਾਇਦਾਦ ਵੇਚ ਕੇ ਉਹ ਪੈਸੇ ਗ਼ਰੀਬਾਂ ਨੂੰ ਵੰਡ ਦਿਓ। ਆਪਣੇ ਲਈ ਅਜਿਹਾ ਧਨ ਇਕੱਠਾ ਕਰੋ ਜਿਸ ਨੂੰ ਨਾਸ਼ ਨਹੀਂ ਕੀਤਾ ਜਾ ਸਕਦਾ, ਸਵਰਗ ਵਿੱਚ ਇੱਕ ਖਜ਼ਾਨਾ ਹੈ ਜੋ ਕਦੇ ਨਾਸ ਨਹੀਂ ਹੋਵੇਗਾ, ਜਿੱਥੇ ਕੋਈ ਚੋਰ ਨੇੜੇ ਨਹੀਂ ਆਵੇਗਾ ਅਤੇ ਨਾ ਹੀ ਕੋਈ ਕੀੜਾ ਉਸ ਨੂੰ ਵਿਗਾੜੇਗਾ।