37ਧੰਨ ਹਨ ਉਹ ਨੌਕਰ ਜਿਨ੍ਹਾਂ ਦਾ ਮਾਲਕ ਆ ਕੇ ਉਹਨਾਂ ਨੂੰ ਜਾਗਦੇ ਵੇਖਦਾ ਹੈ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਮਾਲਕ ਸੇਵਾ ਕਰਨ ਲਈ ਆਪ ਨੌਕਰ ਦੇ ਕੱਪੜੇ ਪਾਏਗਾ ਅਤੇ ਉਹਨਾਂ ਨੂੰ ਮੇਜ਼ ਤੇ ਬਿਠਾਵੇਗਾ ਅਤੇ ਉਹਨਾਂ ਦੀ ਉਡੀਕ ਕਰੇਂਗਾ।
38ਧੰਨ ਹਨ ਉਹ ਨੌਕਰ ਜਿਨ੍ਹਾਂ ਦਾ ਮਾਲਕ ਉਹਨਾਂ ਨੂੰ ਅੱਧੀ ਰਾਤ ਨੂੰ ਵੀ ਤੇ ਸਵੇਰੇ ਦਿਨ ਚੜ੍ਹਨ ਵੇਲੇ ਵੀ ਤਿਆਰ ਪਾਉਂਦਾ ਹੈ।
39ਪਰ ਇਸ ਨੂੰ ਸਮਝੋ: ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਵੇਲੇ ਆ ਰਿਹਾ ਹੈ, ਤਾਂ ਉਹ ਉਸ ਨੂੰ ਆਪਣੇ ਘਰ ਵਿੱਚ ਵੜਨ ਹੀ ਨਾ ਦੇਵੇ।
40ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਮਨੁੱਖ ਦਾ ਪੁੱਤਰ ਉਸ ਵੇਲੇ ਆਵੇਗਾ ਜਿਸ ਵੇਲੇ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ।”
41ਪਤਰਸ ਨੇ ਪੁੱਛਿਆ, “ਪ੍ਰਭੂ ਜੀ, ਕੀ ਤੁਸੀਂ ਇਹ ਦ੍ਰਿਸ਼ਟਾਂਤ ਸਿਰਫ ਸਾਨੂੰ ਦੱਸ ਰਹੇ ਹੋ, ਜਾਂ ਇਹ ਸਭ ਲਈ ਹੈ?”