2ਕਿਉਂਕਿ ਇੱਥੇ ਕੁਝ ਵੀ ਛੁਪਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਜਾਂ ਲੁਕਿਆ ਹੋਇਆ ਕੋਈ ਭੇਤ ਨਹੀਂ ਜੋ ਖੋਲ੍ਹਿਆ ਨਾ ਜਾਵੇਗਾ।
3ਉਹ ਸ਼ਬਦ ਜੋ ਤੁਸੀਂ ਹਨ੍ਹੇਰੇ ਵਿੱਚ ਕਹਿੰਦੇ ਹੋ, ਚਾਨਣ ਵਿੱਚ ਸੁਣੇ ਜਾਣਗੇ, ਜੋ ਕੁਝ ਤੁਸੀਂ ਅੰਦਰਲੇ ਕਮਰੇ ਵਿੱਚ ਵੜ ਕੇ ਕੰਨਾਂ ਵਿੱਚ ਕਿਹਾ ਹੈ, ਉਸ ਦਾ ਪ੍ਰਚਾਰ ਕੋਠੇ ਉੱਤੇ ਕੀਤਾ ਜਾਵੇਗਾ।
4“ਮੇਰੇ ਦੋਸਤੋਂ, ਮੈਂ ਤੁਹਾਨੂੰ ਕਹਿੰਦਾ ਹਾਂ ਉਹਨਾਂ ਤੋਂ ਨਾ ਡਰੋ ਜੋ ਸਰੀਰ ਨੂੰ ਨਾਸ਼ ਕਰਦੇ ਹਨ ਅਤੇ ਇਸ ਤੋਂ ਵੱਧ ਹੋਰ ਕੁਝ ਨਹੀਂ ਕਰ ਸਕਦੇ।
5ਪਰ ਮੈਂ ਤੁਹਾਨੂੰ ਦਿਖਾਵਾਂਗਾ ਕਿ ਤੁਹਾਨੂੰ ਕਿਸ ਤੋਂ ਡਰਨਾ ਚਾਹੀਦਾ ਹੈ: ਉਸ ਪਰਮੇਸ਼ਵਰ ਤੋਂ ਡਰੋ ਜੋ ਤੁਹਾਡੇ ਸਰੀਰ ਦਾ ਨਾਸ਼ ਕਰਨ ਤੋਂ ਬਾਅਦ, ਤੁਹਾਨੂੰ ਨਰਕ ਵਿੱਚ ਸੁੱਟਣ ਦਾ ਅਧਿਕਾਰ ਰੱਖਦਾ ਹੈ। ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ, ਉਸ ਤੋਂ ਡਰੋ।
6ਕੀ ਪੰਜ ਚਿੜੀਆਂ ਦੋ ਪੈਸਿਆਂ ਵਿੱਚ ਨਹੀਂ ਵੇਚੀਆਂ ਜਾਂਦੀਆਂ? ਫਿਰ ਵੀ ਪਰਮੇਸ਼ਵਰ ਉਹਨਾਂ ਵਿੱਚੋਂ ਇੱਕ ਨੂੰ ਵੀ ਨਹੀਂ ਭੁੱਲਦੇ।