ਲੂਕਸ 12

ਪ੍ਰਭੂ ਨੇ ਉੱਤਰ ਦਿੱਤਾ, “ਤਾਂ ਫਿਰ ਉਹ ਵਫ਼ਾਦਾਰ ਅਤੇ ਸਮਝਦਾਰ ਪ੍ਰਬੰਧਕ ਕੌਣ ਹੈ ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਨੂੰ ਸਹੀ ਸਮੇਂ ਤੇ ਉਹਨਾਂ ਦਾ ਭੋਜਨ ਭੱਤਾ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ?

Luke 12:42 (UKJV) And the Lord said, Who then is that faithful and wise steward, whom his lord shall make ruler over his household, to give them their portion of food in due season?

40ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਮਨੁੱਖ ਦਾ ਪੁੱਤਰ ਉਸ ਵੇਲੇ ਆਵੇਗਾ ਜਿਸ ਵੇਲੇ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ।”

41ਪਤਰਸ ਨੇ ਪੁੱਛਿਆ, “ਪ੍ਰਭੂ ਜੀ, ਕੀ ਤੁਸੀਂ ਇਹ ਦ੍ਰਿਸ਼ਟਾਂਤ ਸਿਰਫ ਸਾਨੂੰ ਦੱਸ ਰਹੇ ਹੋ, ਜਾਂ ਇਹ ਸਭ ਲਈ ਹੈ?”

42ਪ੍ਰਭੂ ਨੇ ਉੱਤਰ ਦਿੱਤਾ, “ਤਾਂ ਫਿਰ ਉਹ ਵਫ਼ਾਦਾਰ ਅਤੇ ਸਮਝਦਾਰ ਪ੍ਰਬੰਧਕ ਕੌਣ ਹੈ ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਨੂੰ ਸਹੀ ਸਮੇਂ ਤੇ ਉਹਨਾਂ ਦਾ ਭੋਜਨ ਭੱਤਾ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ?

43ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਵਾਪਸ ਆਉਣ ਤੇ ਅਜਿਹਾ ਕਰਦਿਆਂ ਵੇਖਦਾ ਹੈ।

44ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਉਹ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਅਧਿਕਾਰੀ ਠਹਿਰਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.