ਲੂਕਸ 12

ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਵਾਪਸ ਆਉਣ ਤੇ ਅਜਿਹਾ ਕਰਦਿਆਂ ਵੇਖਦਾ ਹੈ।

Luke 12:43 (UKJV) Blessed is that servant, whom his lord when he comes shall find so doing.

41ਪਤਰਸ ਨੇ ਪੁੱਛਿਆ, “ਪ੍ਰਭੂ ਜੀ, ਕੀ ਤੁਸੀਂ ਇਹ ਦ੍ਰਿਸ਼ਟਾਂਤ ਸਿਰਫ ਸਾਨੂੰ ਦੱਸ ਰਹੇ ਹੋ, ਜਾਂ ਇਹ ਸਭ ਲਈ ਹੈ?”

42ਪ੍ਰਭੂ ਨੇ ਉੱਤਰ ਦਿੱਤਾ, “ਤਾਂ ਫਿਰ ਉਹ ਵਫ਼ਾਦਾਰ ਅਤੇ ਸਮਝਦਾਰ ਪ੍ਰਬੰਧਕ ਕੌਣ ਹੈ ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਨੂੰ ਸਹੀ ਸਮੇਂ ਤੇ ਉਹਨਾਂ ਦਾ ਭੋਜਨ ਭੱਤਾ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ?

43ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਵਾਪਸ ਆਉਣ ਤੇ ਅਜਿਹਾ ਕਰਦਿਆਂ ਵੇਖਦਾ ਹੈ।

44ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਉਹ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਅਧਿਕਾਰੀ ਠਹਿਰਾਵੇਗਾ।

45ਪਰ ਮੰਨ ਲਓ ਜੇ ਨੌਕਰ ਆਪਣੇ ਮਨ ਵਿੱਚ ਕਹੇ, ‘ਮੇਰਾ ਮਾਲਕ ਆਉਣ ਵਿੱਚ ਕਾਫ਼ੀ ਸਮਾਂ ਲੈ ਰਿਹਾ ਹੈ,’ ਅਤੇ ਫਿਰ ਉਹ ਦੂਜੇ ਨੌਕਰਾਂ ਆਦਮੀਆਂ ਅਤੇ ਔਰਤਾਂ ਨੂੰ ਕੁੱਟਣ ਲੱਗੇ ਅਤੇ ਖਾ-ਪੀ ਕੇ ਅਤੇ ਸ਼ਰਾਬੀ ਹੋ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.