ਲੂਕਸ 12

“ਜਿਹੜਾ ਨੌਕਰ ਮਾਲਕ ਦੀ ਇੱਛਾ ਨੂੰ ਜਾਣਦਾ ਹੈ ਪਰ ਉਸ ਲਈ ਤਿਆਰ ਨਹੀਂ ਹੈ ਜਾਂ ਮਾਲਕ ਦੀ ਇੱਛਾ ਅਨੁਸਾਰ ਕੰਮ ਨਹੀਂ ਕਰਦਾ ਉਸ ਨੂੰ ਬਹੁਤ ਸਾਰੀਆਂ ਸੱਟਾਂ ਮਾਰੀਆ ਜਾਣਗੀਆਂ ਸਜ਼ਾ ਦਿੱਤੀ ਜਾਵੇਗੀ।

Luke 12:47 (UKJV) And that servant, which knew his lord's will, and prepared not himself, neither did according to his will, shall be beaten with many stripes.

45ਪਰ ਮੰਨ ਲਓ ਜੇ ਨੌਕਰ ਆਪਣੇ ਮਨ ਵਿੱਚ ਕਹੇ, ‘ਮੇਰਾ ਮਾਲਕ ਆਉਣ ਵਿੱਚ ਕਾਫ਼ੀ ਸਮਾਂ ਲੈ ਰਿਹਾ ਹੈ,’ ਅਤੇ ਫਿਰ ਉਹ ਦੂਜੇ ਨੌਕਰਾਂ ਆਦਮੀਆਂ ਅਤੇ ਔਰਤਾਂ ਨੂੰ ਕੁੱਟਣ ਲੱਗੇ ਅਤੇ ਖਾ-ਪੀ ਕੇ ਅਤੇ ਸ਼ਰਾਬੀ ਹੋ ਜਾਵੇ।

46ਉਸ ਨੌਕਰ ਦਾ ਮਾਲਕ ਅਜਿਹੇ ਦਿਨ ਆਵੇਗਾ ਜਦੋਂ ਉਸ ਨੂੰ ਉਸ ਦੀ ਉਮੀਦ ਨਹੀਂ ਹੋਵੇਗੀ ਅਤੇ ਉਸ ਵੇਲੇ ਜਿਸ ਬਾਰੇ ਉਸ ਨੂੰ ਪਤਾ ਨਹੀਂ ਹੋਵੇਗਾ। ਮਾਲਕ ਉਸ ਨੂੰ ਟੁਕੜਿਆਂ ਵਿੱਚ ਕੱਟ ਦੇਵੇਗਾ ਅਤੇ ਉਸ ਦੀ ਗਿਣਤੀ ਅਵਿਸ਼ਵਾਸੀਆਂ ਵਿੱਚ ਕਰ ਦੇਵੇਗਾ।

47“ਜਿਹੜਾ ਨੌਕਰ ਮਾਲਕ ਦੀ ਇੱਛਾ ਨੂੰ ਜਾਣਦਾ ਹੈ ਪਰ ਉਸ ਲਈ ਤਿਆਰ ਨਹੀਂ ਹੈ ਜਾਂ ਮਾਲਕ ਦੀ ਇੱਛਾ ਅਨੁਸਾਰ ਕੰਮ ਨਹੀਂ ਕਰਦਾ ਉਸ ਨੂੰ ਬਹੁਤ ਸਾਰੀਆਂ ਸੱਟਾਂ ਮਾਰੀਆ ਜਾਣਗੀਆਂ ਸਜ਼ਾ ਦਿੱਤੀ ਜਾਵੇਗੀ।

48ਪਰ ਜਿਸ ਨੂੰ ਇਸ ਬਾਰੇ ਪਤਾ ਨਹੀਂ ਸੀ ਅਤੇ ਸਜ਼ਾ ਦੇ ਯੋਗ ਅਪਰਾਧ ਕੀਤਾ ਹੈ, ਉਸ ਨੂੰ ਘੱਟ ਸਜ਼ਾ ਮਿਲੇਗੀ। ਹਰੇਕ ਤੋਂ ਜਿਸ ਨੂੰ ਜ਼ਿਆਦਾ ਦਿੱਤਾ ਗਿਆ ਹੈ ਉਸ ਤੋਂ ਜ਼ਿਆਦਾ ਮੰਗਿਆ ਜਾਵੇਗਾ ਅਤੇ ਜਿਸ ਕਿਸੇ ਨੂੰ ਬਹੁਤ ਸਾਰਾ ਸੌਂਪਿਆ ਗਿਆ ਹੈ ਉਸ ਤੋਂ ਹੋਰ ਵੀ ਜ਼ਿਆਦਾ ਮੰਗਿਆ ਜਾਵੇਗਾ।

49“ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਿੰਨਾ ਚੰਗਾ ਹੁੰਦਾ ਜੇ ਇਹ ਇਸੇ ਵੇਲੇ ਹੁੰਦਾ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.