52ਹੁਣ ਤੋਂ, ਪਰਿਵਾਰ ਦੇ ਪੰਜਾਂ ਮੈਂਬਰਾਂ ਵਿੱਚ ਵੰਡ ਹੋਵੇਗੀ, ਤਿੰਨ ਦੋ ਦੇ ਵਿਰੁੱਧ ਅਤੇ ਦੋ ਤਿੰਨ ਦੇ ਵਿਰੁੱਧ ਹੋਣਗੇ।
53ਉਹ ਵੱਖਰੇ ਹੋਣਗੇ, ਪਿਤਾ ਨੂੰ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਨੂੰ ਪਿਤਾ ਦੇ ਵਿਰੁੱਧ, ਮਾਂ ਨੂੰ ਧੀ ਦੇ ਵਿਰੁੱਧ ਅਤੇ ਧੀ ਨੂੰ ਮਾਂ ਦੇ ਵਿਰੁੱਧ, ਸੱਸ ਨੂੰ ਨੂੰਹ ਦੇ ਵਿਰੁੱਧ ਅਤੇ ਨੂੰਹ ਨੂੰ ਸੱਸ ਦੇ ਵਿਰੁੱਧ।”
54ਯਿਸ਼ੂ ਨੇ ਭੀੜ ਨੂੰ ਕਿਹਾ: “ਜਦੋਂ ਤੁਸੀਂ ਪੱਛਮ ਦਿਸ਼ਾ ਵਿੱਚ ਬੱਦਲ ਉੱਠਦਾ ਵੇਖਦੇ ਹੋ, ਤਾਂ ਤੁਰੰਤ ਤੁਸੀਂ ਕਹਿੰਦੇ ਹੋ, ‘ਮੀਂਹ ਆਉਣ ਵਾਲਾ ਹੈ,’ ਅਤੇ ਮੀਂਹ ਆਉਂਦਾ ਵੀ ਹੈ।
55ਅਤੇ ਜਦੋਂ ਦੱਖਣ ਦਿਸ਼ਾ ਵਿੱਚੋਂ ਹਵਾ ਚੱਲਦੀ ਹੈ ਤਾਂ ਤੁਸੀਂ ਕਹਿੰਦੇ ਹੋ, ‘ਹੁਣ ਗਰਮੀ ਹੋਵੇਗੀ,’ ਅਤੇ ਅਜਿਹਾ ਹੁੰਦਾ ਵੀ ਹੈ।
56ਹੇ ਪਖੰਡੀਓ! ਤੁਸੀਂ ਧਰਤੀ ਅਤੇ ਅਸਮਾਨ ਨੂੰ ਵੇਖ ਕੇ ਵਿਆਖਿਆ ਕਰਨੀ ਜਾਣਦੇ ਹੋ। ਪਰ ਇਹ ਕਿਵੇਂ ਹੋ ਸਕਦਾ ਹੈ ਕਿ ਤੁਸੀਂ ਇਸ ਯੁੱਗ ਦੇ ਸਮੇਂ ਦੀ ਵਿਆਖਿਆ ਕਰਨੀ ਨਹੀਂ ਜਾਣਦੇ?