ਲੂਕਸ 12

“ਤੁਸੀਂ ਆਪਣੇ ਆਪ ਲਈ ਸਹੀ ਫੈਸਲਾ ਕਿਉਂ ਨਹੀਂ ਲੈਂਦੇ?

Luke 12:57 (UKJV) Yea, and why even of yourselves judge all of you not what is right?

55ਅਤੇ ਜਦੋਂ ਦੱਖਣ ਦਿਸ਼ਾ ਵਿੱਚੋਂ ਹਵਾ ਚੱਲਦੀ ਹੈ ਤਾਂ ਤੁਸੀਂ ਕਹਿੰਦੇ ਹੋ, ‘ਹੁਣ ਗਰਮੀ ਹੋਵੇਗੀ,’ ਅਤੇ ਅਜਿਹਾ ਹੁੰਦਾ ਵੀ ਹੈ।

56ਹੇ ਪਖੰਡੀਓ! ਤੁਸੀਂ ਧਰਤੀ ਅਤੇ ਅਸਮਾਨ ਨੂੰ ਵੇਖ ਕੇ ਵਿਆਖਿਆ ਕਰਨੀ ਜਾਣਦੇ ਹੋ। ਪਰ ਇਹ ਕਿਵੇਂ ਹੋ ਸਕਦਾ ਹੈ ਕਿ ਤੁਸੀਂ ਇਸ ਯੁੱਗ ਦੇ ਸਮੇਂ ਦੀ ਵਿਆਖਿਆ ਕਰਨੀ ਨਹੀਂ ਜਾਣਦੇ?

57“ਤੁਸੀਂ ਆਪਣੇ ਆਪ ਲਈ ਸਹੀ ਫੈਸਲਾ ਕਿਉਂ ਨਹੀਂ ਲੈਂਦੇ?

58ਜਦੋਂ ਤੁਸੀਂ ਆਪਣੇ ਵਿਰੋਧੀ ਦੇ ਨਾਲ ਜੱਜ ਕੋਲ ਜਾ ਰਹੇ ਹੋ, ਤਾਂ ਰਸਤੇ ਵਿੱਚ ਹੀ ਸੁਲ੍ਹਾ ਕਰਨ ਦੀ ਪੂਰੀ ਕੋਸ਼ਿਸ਼ ਕਰੋ, ਨਹੀਂ ਤਾਂ ਤੁਹਾਡਾ ਵਿਰੋਧੀ ਤੁਹਾਨੂੰ ਜੱਜ ਕੋਲ ਖਿੱਚ ਕੇ ਲੈ ਜਾਵੇਗਾ ਅਤੇ ਜੱਜ ਤੁਹਾਨੂੰ ਅਧਿਕਾਰੀ ਦੇ ਹਵਾਲੇ ਕਰ ਦੇਵੇਗਾ ਅਤੇ ਅਧਿਕਾਰੀ ਤੁਹਾਨੂੰ ਜੇਲ੍ਹ ਵਿੱਚ ਸੁੱਟ ਦੇਵੇਗਾ।

59ਮੈਂ ਤੈਨੂੰ ਕਹਿੰਦਾ ਹਾਂ, ਕਿ ਜਦੋਂ ਤੱਕ ਤੂੰ ਇੱਕ-ਇੱਕ ਸਿੱਕਾ ਨਾ ਭਰ ਦੇਵੇ ਉਦੋਂ ਤੱਕ ਤੂੰ ਕਿਸੇ ਵੀ ਤਰ੍ਹਾਂ ਨਾਲ ਉੱਥੋਂ ਨਾ ਛੁੱਟੇਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.