6ਕੀ ਪੰਜ ਚਿੜੀਆਂ ਦੋ ਪੈਸਿਆਂ ਵਿੱਚ ਨਹੀਂ ਵੇਚੀਆਂ ਜਾਂਦੀਆਂ? ਫਿਰ ਵੀ ਪਰਮੇਸ਼ਵਰ ਉਹਨਾਂ ਵਿੱਚੋਂ ਇੱਕ ਨੂੰ ਵੀ ਨਹੀਂ ਭੁੱਲਦੇ।
7ਸੱਚ-ਮੁੱਚ, ਤੁਹਾਡੇ ਸਿਰ ਦਾ ਇੱਕ-ਇੱਕ ਵਾਲ ਗਿਣਿਆ ਹੋਇਆ ਹੈ। ਇਸ ਲਈ ਨਾ ਡਰੋ, ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।
8“ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹੜਾ ਵੀ ਵਿਅਕਤੀ ਦੂਜਿਆਂ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮਨੁੱਖ ਦਾ ਪੁੱਤਰ ਵੀ ਪਰਮੇਸ਼ਵਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਸਵੀਕਾਰ ਕਰੇਂਗਾ।
9ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਂਗਾ, ਉਸ ਨੂੰ ਵੀ ਪਰਮੇਸ਼ਵਰ ਦੇ ਦੂਤਾਂ ਦੇ ਅੱਗੇ ਸਵੀਕਾਰ ਨਹੀਂ ਕੀਤਾ ਜਾਵੇਗਾ।
10ਅਤੇ ਜੋ ਵੀ ਮਨੁੱਖ ਦੇ ਪੁੱਤਰ ਦੇ ਖ਼ਿਲਾਫ਼ ਕੁਝ ਬੋਲਦਾ ਹੈ ਉਸ ਨੂੰ ਮਾਫ਼ ਕਰ ਦਿੱਤਾ ਜਾਵੇਗਾ, ਪਰ ਜੇ ਕੋਈ ਪਵਿੱਤਰ ਆਤਮਾ ਦੀ ਨਿੰਦਿਆ ਕਰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।