ਲੂਕਸ 13

ਉੱਥੇ ਇੱਕ ਔਰਤ ਆਈ ਜਿਸ ਨੂੰ ਅਠਾਰਾਂ ਸਾਲਾਂ ਤੋਂ ਇੱਕ ਆਤਮਾ ਨੇ ਅਪਾਹਜ ਕੀਤਾ ਹੋਇਆ ਸੀ। ਉਹ ਕੁੱਬੀ ਸੀ ਅਤੇ ਬਿਲਕੁਲ ਵੀ ਸਿੱਧਾ ਨਹੀਂ ਹੋ ਸਕਦੀ ਸੀ।

Luke 13:11 (UKJV) And, behold, there was a woman which had a spirit of infirmity eighteen years, and was bowed together, and could in no wise lift up herself.

9ਜੇ ਇਹ ਅਗਲੇ ਸਾਲ ਫ਼ਲ ਦਿੰਦਾ ਹੈ ਤਾਂ ਚੰਗਾ ਹੈ, ਜੇ ਨਹੀਂ ਤਾਂ ਇਸ ਨੂੰ ਵੱਢ ਦਿਓ।’ ”

10ਇੱਕ ਸਬਤ ਦੇ ਦਿਨ ਯਿਸ਼ੂ ਇੱਕ ਪ੍ਰਾਰਥਨਾ ਸਥਾਨ ਵਿੱਚ ਸਿੱਖਿਆ ਦੇ ਰਹੇ ਸਨ।

11ਉੱਥੇ ਇੱਕ ਔਰਤ ਆਈ ਜਿਸ ਨੂੰ ਅਠਾਰਾਂ ਸਾਲਾਂ ਤੋਂ ਇੱਕ ਆਤਮਾ ਨੇ ਅਪਾਹਜ ਕੀਤਾ ਹੋਇਆ ਸੀ। ਉਹ ਕੁੱਬੀ ਸੀ ਅਤੇ ਬਿਲਕੁਲ ਵੀ ਸਿੱਧਾ ਨਹੀਂ ਹੋ ਸਕਦੀ ਸੀ।

12ਜਦੋਂ ਯਿਸ਼ੂ ਨੇ ਉਸ ਨੂੰ ਵੇਖਿਆ ਤਾਂ ਉਸ ਨੇ ਉਹ ਨੂੰ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, “ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।”

13ਤਦ ਯਿਸ਼ੂ ਨੇ ਉਸ ਉੱਪਰ ਆਪਣਾ ਹੱਥ ਰੱਖ ਲਿਆ ਅਤੇ ਉਸੇ ਵੇਲੇ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.