10ਇੱਕ ਸਬਤ ਦੇ ਦਿਨ ਯਿਸ਼ੂ ਇੱਕ ਪ੍ਰਾਰਥਨਾ ਸਥਾਨ ਵਿੱਚ ਸਿੱਖਿਆ ਦੇ ਰਹੇ ਸਨ।
11ਉੱਥੇ ਇੱਕ ਔਰਤ ਆਈ ਜਿਸ ਨੂੰ ਅਠਾਰਾਂ ਸਾਲਾਂ ਤੋਂ ਇੱਕ ਆਤਮਾ ਨੇ ਅਪਾਹਜ ਕੀਤਾ ਹੋਇਆ ਸੀ। ਉਹ ਕੁੱਬੀ ਸੀ ਅਤੇ ਬਿਲਕੁਲ ਵੀ ਸਿੱਧਾ ਨਹੀਂ ਹੋ ਸਕਦੀ ਸੀ।
12ਜਦੋਂ ਯਿਸ਼ੂ ਨੇ ਉਸ ਨੂੰ ਵੇਖਿਆ ਤਾਂ ਉਸ ਨੇ ਉਹ ਨੂੰ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, “ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।”
13ਤਦ ਯਿਸ਼ੂ ਨੇ ਉਸ ਉੱਪਰ ਆਪਣਾ ਹੱਥ ਰੱਖ ਲਿਆ ਅਤੇ ਉਸੇ ਵੇਲੇ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੀ।
14ਪਰ ਯਹੂਦੀ ਪ੍ਰਾਰਥਨਾ ਸਥਾਨ ਦਾ ਆਗੂ ਇਸ ਗੱਲ ਤੇ ਬਹੁਤ ਗੁੱਸੇ ਹੋਇਆ ਕਿਉਂਕਿ ਯਿਸ਼ੂ ਨੇ ਉਸ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ। ਉਸ ਮੁੱਖੀ ਨੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਕਿਹਾ, “ਕੰਮ ਕਰਨ ਲਈ ਛੇ ਦਿਨ ਹਨ, ਇਸ ਲਈ ਇਨ੍ਹਾਂ ਛੇ ਦਿਨਾਂ ਵਿੱਚ ਆਓ ਅਤੇ ਚੰਗਿਆਈ ਪਾਓ, ਨਾ ਕਿ ਸਬਤ ਦੇ ਦਿਨ।”