ਲੂਕਸ 13

ਪਰ ਯਹੂਦੀ ਪ੍ਰਾਰਥਨਾ ਸਥਾਨ ਦਾ ਆਗੂ ਇਸ ਗੱਲ ਤੇ ਬਹੁਤ ਗੁੱਸੇ ਹੋਇਆ ਕਿਉਂਕਿ ਯਿਸ਼ੂ ਨੇ ਉਸ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ। ਉਸ ਮੁੱਖੀ ਨੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਕਿਹਾ, “ਕੰਮ ਕਰਨ ਲਈ ਛੇ ਦਿਨ ਹਨ, ਇਸ ਲਈ ਇਨ੍ਹਾਂ ਛੇ ਦਿਨਾਂ ਵਿੱਚ ਆਓ ਅਤੇ ਚੰਗਿਆਈ ਪਾਓ, ਨਾ ਕਿ ਸਬਤ ਦੇ ਦਿਨ।”

Luke 13:14 (UKJV) And the ruler of the synagogue answered with indignation, because that Jesus had healed on the sabbath day, and said unto the people, There are six days in which men ought to work: in them therefore come and be healed, and not on the sabbath day.

12ਜਦੋਂ ਯਿਸ਼ੂ ਨੇ ਉਸ ਨੂੰ ਵੇਖਿਆ ਤਾਂ ਉਸ ਨੇ ਉਹ ਨੂੰ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, “ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।”

13ਤਦ ਯਿਸ਼ੂ ਨੇ ਉਸ ਉੱਪਰ ਆਪਣਾ ਹੱਥ ਰੱਖ ਲਿਆ ਅਤੇ ਉਸੇ ਵੇਲੇ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੀ।

14ਪਰ ਯਹੂਦੀ ਪ੍ਰਾਰਥਨਾ ਸਥਾਨ ਦਾ ਆਗੂ ਇਸ ਗੱਲ ਤੇ ਬਹੁਤ ਗੁੱਸੇ ਹੋਇਆ ਕਿਉਂਕਿ ਯਿਸ਼ੂ ਨੇ ਉਸ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ। ਉਸ ਮੁੱਖੀ ਨੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਕਿਹਾ, “ਕੰਮ ਕਰਨ ਲਈ ਛੇ ਦਿਨ ਹਨ, ਇਸ ਲਈ ਇਨ੍ਹਾਂ ਛੇ ਦਿਨਾਂ ਵਿੱਚ ਆਓ ਅਤੇ ਚੰਗਿਆਈ ਪਾਓ, ਨਾ ਕਿ ਸਬਤ ਦੇ ਦਿਨ।”

15ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਹੇ ਪਖੰਡੀਓ! ਕੀ ਤੁਸੀਂ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਲਈ ਬਾਹਰ ਨਹੀਂ ਲੈ ਜਾਂਦੇ?

16ਤਾਂ ਕੀ ਇਹ ਔਰਤ, ਜੋ ਅਬਰਾਹਾਮ ਦੀ ਧੀ ਹੈ, ਜਿਸ ਨੂੰ ਸ਼ੈਤਾਨ ਨੇ ਅਠਾਰਾਂ ਸਾਲਾਂ ਤੋਂ ਬੰਨ੍ਹਿਆ ਹੋਇਆ ਹੈ, ਸਬਤ ਦੇ ਦਿਨ ਇਨ੍ਹਾਂ ਬੰਧਨਾਂ ਤੋਂ ਉਸ ਦਾ ਮੁਕਤ ਹੋਣਾ ਠੀਕ ਨਹੀਂ ਸੀ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.