ਲੂਕਸ 13

ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਹੇ ਪਖੰਡੀਓ! ਕੀ ਤੁਸੀਂ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਲਈ ਬਾਹਰ ਨਹੀਂ ਲੈ ਜਾਂਦੇ?

Luke 13:15 (UKJV) The Lord then answered him, and said, You hypocrite, does not each one of you on the sabbath loose his ox or his ass from the stall, and lead him away to watering?

13ਤਦ ਯਿਸ਼ੂ ਨੇ ਉਸ ਉੱਪਰ ਆਪਣਾ ਹੱਥ ਰੱਖ ਲਿਆ ਅਤੇ ਉਸੇ ਵੇਲੇ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੀ।

14ਪਰ ਯਹੂਦੀ ਪ੍ਰਾਰਥਨਾ ਸਥਾਨ ਦਾ ਆਗੂ ਇਸ ਗੱਲ ਤੇ ਬਹੁਤ ਗੁੱਸੇ ਹੋਇਆ ਕਿਉਂਕਿ ਯਿਸ਼ੂ ਨੇ ਉਸ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ। ਉਸ ਮੁੱਖੀ ਨੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਕਿਹਾ, “ਕੰਮ ਕਰਨ ਲਈ ਛੇ ਦਿਨ ਹਨ, ਇਸ ਲਈ ਇਨ੍ਹਾਂ ਛੇ ਦਿਨਾਂ ਵਿੱਚ ਆਓ ਅਤੇ ਚੰਗਿਆਈ ਪਾਓ, ਨਾ ਕਿ ਸਬਤ ਦੇ ਦਿਨ।”

15ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਹੇ ਪਖੰਡੀਓ! ਕੀ ਤੁਸੀਂ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਲਈ ਬਾਹਰ ਨਹੀਂ ਲੈ ਜਾਂਦੇ?

16ਤਾਂ ਕੀ ਇਹ ਔਰਤ, ਜੋ ਅਬਰਾਹਾਮ ਦੀ ਧੀ ਹੈ, ਜਿਸ ਨੂੰ ਸ਼ੈਤਾਨ ਨੇ ਅਠਾਰਾਂ ਸਾਲਾਂ ਤੋਂ ਬੰਨ੍ਹਿਆ ਹੋਇਆ ਹੈ, ਸਬਤ ਦੇ ਦਿਨ ਇਨ੍ਹਾਂ ਬੰਧਨਾਂ ਤੋਂ ਉਸ ਦਾ ਮੁਕਤ ਹੋਣਾ ਠੀਕ ਨਹੀਂ ਸੀ?”

17ਜਦੋਂ ਪ੍ਰਭੂ ਨੇ ਇਹ ਕਿਹਾ, ਤਾਂ ਉਹਨਾਂ ਦੇ ਸਾਰੇ ਵਿਰੋਧੀ ਸ਼ਰਮਿੰਦਾ ਹੋ ਗਏ, ਪਰ ਲੋਕ ਉਹਨਾਂ ਸਾਰੀਆਂ ਸ਼ਾਨਦਾਰ ਕੰਮਾਂ ਨੂੰ ਵੇਖ ਕੇ ਜੋ ਯਿਸ਼ੂ ਕਰ ਰਹੇ ਸਨ ਖੁਸ਼ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.