14ਪਰ ਯਹੂਦੀ ਪ੍ਰਾਰਥਨਾ ਸਥਾਨ ਦਾ ਆਗੂ ਇਸ ਗੱਲ ਤੇ ਬਹੁਤ ਗੁੱਸੇ ਹੋਇਆ ਕਿਉਂਕਿ ਯਿਸ਼ੂ ਨੇ ਉਸ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ। ਉਸ ਮੁੱਖੀ ਨੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਕਿਹਾ, “ਕੰਮ ਕਰਨ ਲਈ ਛੇ ਦਿਨ ਹਨ, ਇਸ ਲਈ ਇਨ੍ਹਾਂ ਛੇ ਦਿਨਾਂ ਵਿੱਚ ਆਓ ਅਤੇ ਚੰਗਿਆਈ ਪਾਓ, ਨਾ ਕਿ ਸਬਤ ਦੇ ਦਿਨ।”
15ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਹੇ ਪਖੰਡੀਓ! ਕੀ ਤੁਸੀਂ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਲਈ ਬਾਹਰ ਨਹੀਂ ਲੈ ਜਾਂਦੇ?
16ਤਾਂ ਕੀ ਇਹ ਔਰਤ, ਜੋ ਅਬਰਾਹਾਮ ਦੀ ਧੀ ਹੈ, ਜਿਸ ਨੂੰ ਸ਼ੈਤਾਨ ਨੇ ਅਠਾਰਾਂ ਸਾਲਾਂ ਤੋਂ ਬੰਨ੍ਹਿਆ ਹੋਇਆ ਹੈ, ਸਬਤ ਦੇ ਦਿਨ ਇਨ੍ਹਾਂ ਬੰਧਨਾਂ ਤੋਂ ਉਸ ਦਾ ਮੁਕਤ ਹੋਣਾ ਠੀਕ ਨਹੀਂ ਸੀ?”
17ਜਦੋਂ ਪ੍ਰਭੂ ਨੇ ਇਹ ਕਿਹਾ, ਤਾਂ ਉਹਨਾਂ ਦੇ ਸਾਰੇ ਵਿਰੋਧੀ ਸ਼ਰਮਿੰਦਾ ਹੋ ਗਏ, ਪਰ ਲੋਕ ਉਹਨਾਂ ਸਾਰੀਆਂ ਸ਼ਾਨਦਾਰ ਕੰਮਾਂ ਨੂੰ ਵੇਖ ਕੇ ਜੋ ਯਿਸ਼ੂ ਕਰ ਰਹੇ ਸਨ ਖੁਸ਼ ਹੋਏ।
18ਤਦ ਯਿਸ਼ੂ ਨੇ ਪੁੱਛਿਆ, “ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?