16ਤਾਂ ਕੀ ਇਹ ਔਰਤ, ਜੋ ਅਬਰਾਹਾਮ ਦੀ ਧੀ ਹੈ, ਜਿਸ ਨੂੰ ਸ਼ੈਤਾਨ ਨੇ ਅਠਾਰਾਂ ਸਾਲਾਂ ਤੋਂ ਬੰਨ੍ਹਿਆ ਹੋਇਆ ਹੈ, ਸਬਤ ਦੇ ਦਿਨ ਇਨ੍ਹਾਂ ਬੰਧਨਾਂ ਤੋਂ ਉਸ ਦਾ ਮੁਕਤ ਹੋਣਾ ਠੀਕ ਨਹੀਂ ਸੀ?”
17ਜਦੋਂ ਪ੍ਰਭੂ ਨੇ ਇਹ ਕਿਹਾ, ਤਾਂ ਉਹਨਾਂ ਦੇ ਸਾਰੇ ਵਿਰੋਧੀ ਸ਼ਰਮਿੰਦਾ ਹੋ ਗਏ, ਪਰ ਲੋਕ ਉਹਨਾਂ ਸਾਰੀਆਂ ਸ਼ਾਨਦਾਰ ਕੰਮਾਂ ਨੂੰ ਵੇਖ ਕੇ ਜੋ ਯਿਸ਼ੂ ਕਰ ਰਹੇ ਸਨ ਖੁਸ਼ ਹੋਏ।
18ਤਦ ਯਿਸ਼ੂ ਨੇ ਪੁੱਛਿਆ, “ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?
19ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸ ਨੂੰ ਇੱਕ ਆਦਮੀ ਨੇ ਲਿਆ ਅਤੇ ਆਪਣੇ ਬਾਗ਼ ਵਿੱਚ ਬੀਜਿਆ। ਇਹ ਵੱਡਾ ਹੋਇਆ ਅਤੇ ਇੱਕ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀ ਉਸ ਦੀਆਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ।”
20ਯਿਸ਼ੂ ਨੇ ਫੇਰ ਪੁੱਛਿਆ, “ਮੈਂ ਪਰਮੇਸ਼ਵਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?