ਲੂਕਸ 13

ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸ ਨੂੰ ਇੱਕ ਆਦਮੀ ਨੇ ਲਿਆ ਅਤੇ ਆਪਣੇ ਬਾਗ਼ ਵਿੱਚ ਬੀਜਿਆ। ਇਹ ਵੱਡਾ ਹੋਇਆ ਅਤੇ ਇੱਕ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀ ਉਸ ਦੀਆਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ।”

Luke 13:19 (UKJV) It is like a grain of mustard seed, which a man took, and cast into his garden; and it grew, and waxed a great tree; and the fowls of the air lodged in the branches of it.

17ਜਦੋਂ ਪ੍ਰਭੂ ਨੇ ਇਹ ਕਿਹਾ, ਤਾਂ ਉਹਨਾਂ ਦੇ ਸਾਰੇ ਵਿਰੋਧੀ ਸ਼ਰਮਿੰਦਾ ਹੋ ਗਏ, ਪਰ ਲੋਕ ਉਹਨਾਂ ਸਾਰੀਆਂ ਸ਼ਾਨਦਾਰ ਕੰਮਾਂ ਨੂੰ ਵੇਖ ਕੇ ਜੋ ਯਿਸ਼ੂ ਕਰ ਰਹੇ ਸਨ ਖੁਸ਼ ਹੋਏ।

18ਤਦ ਯਿਸ਼ੂ ਨੇ ਪੁੱਛਿਆ, “ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?

19ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸ ਨੂੰ ਇੱਕ ਆਦਮੀ ਨੇ ਲਿਆ ਅਤੇ ਆਪਣੇ ਬਾਗ਼ ਵਿੱਚ ਬੀਜਿਆ। ਇਹ ਵੱਡਾ ਹੋਇਆ ਅਤੇ ਇੱਕ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀ ਉਸ ਦੀਆਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ।”

20ਯਿਸ਼ੂ ਨੇ ਫੇਰ ਪੁੱਛਿਆ, “ਮੈਂ ਪਰਮੇਸ਼ਵਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?

21ਪਰਮੇਸ਼ਵਰ ਦਾ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਸਤਾਈ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰ ਹੋ ਗਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.