19ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸ ਨੂੰ ਇੱਕ ਆਦਮੀ ਨੇ ਲਿਆ ਅਤੇ ਆਪਣੇ ਬਾਗ਼ ਵਿੱਚ ਬੀਜਿਆ। ਇਹ ਵੱਡਾ ਹੋਇਆ ਅਤੇ ਇੱਕ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀ ਉਸ ਦੀਆਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ।”
20ਯਿਸ਼ੂ ਨੇ ਫੇਰ ਪੁੱਛਿਆ, “ਮੈਂ ਪਰਮੇਸ਼ਵਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?
21ਪਰਮੇਸ਼ਵਰ ਦਾ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਸਤਾਈ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰ ਹੋ ਗਿਆ।”
22ਫਿਰ ਯਿਸ਼ੂ ਨਗਰਾਂ ਅਤੇ ਪਿੰਡਾਂ ਵਿੱਚ ਦੀ ਹੋ ਕੇ ਲੋਕਾਂ ਨੂੰ ਸਿੱਖਿਆ ਦਿੰਦੇ ਹੋਏ ਯੇਰੂਸ਼ਲੇਮ ਵੱਲ ਨੂੰ ਚਲੇ ਗਏ।
23ਕਿਸੇ ਨੇ ਯਿਸ਼ੂ ਨੂੰ ਉੱਤਰ ਦਿੱਤਾ, “ਪ੍ਰਭੂ ਜੀ, ਕੀ ਸਿਰਫ ਥੋੜ੍ਹੇ ਜੇ ਲੋਕ ਹੀ ਬਚਾਏ ਜਾਣਗੇ?” ਯਿਸ਼ੂ ਨੇ ਉਹਨਾਂ ਨੂੰ ਕਿਹਾ,