24“ਤੰਗ ਦਰਵਾਜ਼ੇ ਰਾਹੀਂ ਅੰਦਰ ਦਾਖਲ ਹੋਣ ਦੀ ਪੂਰੀ ਕੋਸ਼ਿਸ਼ ਕਰੋ, ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ, ਬਹੁਤ ਸਾਰੇ ਲੋਕ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ ਪਰ ਦਾਖਲ ਨਾ ਹੋ ਸਕਣਗੇ।
25ਇੱਕ ਵਾਰ ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਤਾਂ ਤੁਸੀਂ ਬਾਹਰ ਖੜ੍ਹੇ ਦਰਵਾਜ਼ਾ ਖੜਕਾਓਗੇ ਅਤੇ ਬੇਨਤੀ ਕਰੋਗੇ, ‘ਸ਼੍ਰੀਮਾਨ ਜੀ, ਸਾਡੇ ਲਈ ਦਰਵਾਜ਼ਾ ਖੋਲ੍ਹੋ।’ “ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਆਏ ਹੋ।’
26“ਫਿਰ ਤੁਸੀਂ ਕਹੋਗੇ, ‘ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੀਆਂ ਗਲੀਆਂ ਵਿੱਚ ਸਿੱਖਿਆ ਦਿੱਤੀ।’
27“ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਆਏ ਹੋ। ਹੇ ਸਭ ਕੁਧਰਮੀਓ! ਮੇਰੇ ਕੋਲੋਂ ਦੂਰ ਹੋ ਜਾਓ।’
28“ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ, ਜਦੋਂ ਤੁਸੀਂ ਅਬਰਾਹਾਮ, ਇਸਹਾਕ ਅਤੇ ਯਾਕੋਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ਵਰ ਦੇ ਰਾਜ ਵਿੱਚ ਵੇਖੋਗੇ, ਪਰ ਤੁਸੀਂ ਖੁਦ ਨੂੰ ਬਾਹਰ ਸੁੱਟਿਆ ਹੋਇਆ ਵੇਖੋਗੇ।