25ਇੱਕ ਵਾਰ ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਤਾਂ ਤੁਸੀਂ ਬਾਹਰ ਖੜ੍ਹੇ ਦਰਵਾਜ਼ਾ ਖੜਕਾਓਗੇ ਅਤੇ ਬੇਨਤੀ ਕਰੋਗੇ, ‘ਸ਼੍ਰੀਮਾਨ ਜੀ, ਸਾਡੇ ਲਈ ਦਰਵਾਜ਼ਾ ਖੋਲ੍ਹੋ।’ “ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਆਏ ਹੋ।’
26“ਫਿਰ ਤੁਸੀਂ ਕਹੋਗੇ, ‘ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੀਆਂ ਗਲੀਆਂ ਵਿੱਚ ਸਿੱਖਿਆ ਦਿੱਤੀ।’
27“ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਆਏ ਹੋ। ਹੇ ਸਭ ਕੁਧਰਮੀਓ! ਮੇਰੇ ਕੋਲੋਂ ਦੂਰ ਹੋ ਜਾਓ।’
28“ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ, ਜਦੋਂ ਤੁਸੀਂ ਅਬਰਾਹਾਮ, ਇਸਹਾਕ ਅਤੇ ਯਾਕੋਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ਵਰ ਦੇ ਰਾਜ ਵਿੱਚ ਵੇਖੋਗੇ, ਪਰ ਤੁਸੀਂ ਖੁਦ ਨੂੰ ਬਾਹਰ ਸੁੱਟਿਆ ਹੋਇਆ ਵੇਖੋਗੇ।
29ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਉਣਗੇ ਅਤੇ ਪਰਮੇਸ਼ਵਰ ਦੇ ਰਾਜ ਦੇ ਭੋਜਨ ਵਿੱਚ ਸ਼ਾਮਿਲ ਹੋਣਗੇ।