1ਉਸ ਵੇਲੇ ਉੱਥੇ ਮੌਜੂਦ ਕੁਝ ਲੋਕਾਂ ਨੇ ਯਿਸ਼ੂ ਨੂੰ ਉਹਨਾਂ ਗਲੀਲ ਵਾਸੀਆਂ ਬਾਰੇ ਦੱਸਿਆ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਹਨਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ।
2ਯਿਸ਼ੂ ਨੇ ਜਵਾਬ ਦਿੱਤਾ, “ਕੀ ਤੁਹਾਨੂੰ ਲੱਗਦਾ ਹੈ ਕਿ ਇਹ ਗਲੀਲੀ ਹੋਰ ਸਾਰੇ ਗਲੀਲ ਵਾਸੀਆਂ ਨਾਲੋਂ ਜ਼ਿਆਦਾ ਪਾਪੀ ਸਨ ਕਿਉਂਕਿ ਉਹਨਾਂ ਦੀ ਇਹ ਹਾਲਤ ਹੋਈ?
3ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਪਾਪਾਂ ਤੋਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।
4ਜਾਂ ਉਹ ਅਠਾਰਾਂ ਜਿਨ੍ਹਾਂ ਦੀ ਮੌਤ ਸਿਲੋਅਮ ਦਾ ਬੁਰਜ ਉਹਨਾਂ ਉੱਤੇ ਡਿੱਗਣ ਦੇ ਕਾਰਣ ਹੋਈ, ਕੀ ਤੁਹਾਨੂੰ ਲੱਗਦਾ ਹੈ ਕਿ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਾਰੇ ਲੋਕਾਂ ਨਾਲੋਂ ਵੱਧ ਦੋਸ਼ੀ ਸਨ?
5ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।”