29ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਉਣਗੇ ਅਤੇ ਪਰਮੇਸ਼ਵਰ ਦੇ ਰਾਜ ਦੇ ਭੋਜਨ ਵਿੱਚ ਸ਼ਾਮਿਲ ਹੋਣਗੇ।
30ਅਸਲ ਵਿੱਚ ਉਹ ਲੋਕ ਜੋ ਹੁਣ ਪਿੱਛੇ ਹਨ ਉਹ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਉਹ ਪਿੱਛੇ ਕੀਤੇ ਜਾਣਗੇ।”
31ਉਸ ਵੇਲੇ ਕੁਝ ਫ਼ਰੀਸੀ ਯਿਸ਼ੂ ਕੋਲ ਆਏ ਅਤੇ ਉਸ ਨੂੰ ਆਖਿਆ, “ਇਸ ਜਗ੍ਹਾ ਨੂੰ ਛੱਡ ਕੇ ਕਿਤੇ ਹੋਰ ਚਲੇ ਜਾਓ। ਹੇਰੋਦੇਸ ਤੁਹਾਨੂੰ ਮਾਰਨਾ ਚਾਹੁੰਦਾ ਹੈ।”
32ਯਿਸ਼ੂ ਨੇ ਜਵਾਬ ਦਿੱਤਾ, “ਜਾ ਕੇ ਉਸ ਲੂੰਬੜੀ ਨੂੰ ਕਹੋ ਕਿ ਮੈਂ ਕਿਹਾ ਹੈ, ‘ਮੈਂ ਅੱਜ ਅਤੇ ਕੱਲ੍ਹ ਭੂਤਾਂ ਨੂੰ ਬਾਹਰ ਕੱਢਦਾ ਅਤੇ ਲੋਕਾਂ ਨੂੰ ਚੰਗਾ ਕਰਦਾ ਰਹਾਂਗਾ ਅਤੇ ਤੀਜੇ ਦਿਨ ਮੈਂ ਆਪਣੇ ਨਿਸ਼ਾਨੇ ਤੇ ਪਹੁੰਚਾਂਗਾ।’
33ਫਿਰ ਵੀ, ਇਹ ਜ਼ਰੂਰੀ ਹੈ ਕਿ ਮੈਂ ਅੱਜ, ਕੱਲ੍ਹ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਹੈ ਕਿ ਯੇਰੂਸ਼ਲੇਮ ਦੇ ਸ਼ਹਿਰ ਤੋਂ ਬਾਹਰ ਕਿਸੇ ਨਬੀ ਦਾ ਕਤਲ ਕੀਤਾ ਜਾਵੇ।