ਲੂਕਸ 13

“ਹੇ ਯੇਰੂਸ਼ਲੇਮ, ਯੇਰੂਸ਼ਲੇਮ, ਤੂੰ ਜੋ ਨਬੀਆਂ ਦਾ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਹੋਇਆ ਨੂੰ ਪਥਰਾਓ ਕਰਦਾ ਹੈ, ਕਿੰਨ੍ਹੀ ਵਾਰ ਮੈਂ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ, ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਨਾ ਚਾਹਿਆ?

Luke 13:34 (UKJV) O Jerusalem, Jerusalem, which kill the prophets, and stone them that are sent unto you; how often would I have gathered your children together, as a hen does gather her brood under her wings, and all of you would not!

32ਯਿਸ਼ੂ ਨੇ ਜਵਾਬ ਦਿੱਤਾ, “ਜਾ ਕੇ ਉਸ ਲੂੰਬੜੀ ਨੂੰ ਕਹੋ ਕਿ ਮੈਂ ਕਿਹਾ ਹੈ, ‘ਮੈਂ ਅੱਜ ਅਤੇ ਕੱਲ੍ਹ ਭੂਤਾਂ ਨੂੰ ਬਾਹਰ ਕੱਢਦਾ ਅਤੇ ਲੋਕਾਂ ਨੂੰ ਚੰਗਾ ਕਰਦਾ ਰਹਾਂਗਾ ਅਤੇ ਤੀਜੇ ਦਿਨ ਮੈਂ ਆਪਣੇ ਨਿਸ਼ਾਨੇ ਤੇ ਪਹੁੰਚਾਂਗਾ।’

33ਫਿਰ ਵੀ, ਇਹ ਜ਼ਰੂਰੀ ਹੈ ਕਿ ਮੈਂ ਅੱਜ, ਕੱਲ੍ਹ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਹੈ ਕਿ ਯੇਰੂਸ਼ਲੇਮ ਦੇ ਸ਼ਹਿਰ ਤੋਂ ਬਾਹਰ ਕਿਸੇ ਨਬੀ ਦਾ ਕਤਲ ਕੀਤਾ ਜਾਵੇ।

34“ਹੇ ਯੇਰੂਸ਼ਲੇਮ, ਯੇਰੂਸ਼ਲੇਮ, ਤੂੰ ਜੋ ਨਬੀਆਂ ਦਾ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਹੋਇਆ ਨੂੰ ਪਥਰਾਓ ਕਰਦਾ ਹੈ, ਕਿੰਨ੍ਹੀ ਵਾਰ ਮੈਂ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ, ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਨਾ ਚਾਹਿਆ?

35ਦੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਗਿਆ ਹੈ। ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਮੈਨੂੰ ਦੁਬਾਰਾ ਨਹੀਂ ਵੇਖੋਗੇ ਜਦ ਤੱਕ ਤੁਸੀਂ ਇਹ ਨਹੀਂ ਕਹਿੰਦੇ, ‘ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।’”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.