ਲੂਕਸ 13

ਜਾਂ ਉਹ ਅਠਾਰਾਂ ਜਿਨ੍ਹਾਂ ਦੀ ਮੌਤ ਸਿਲੋਅਮ ਦਾ ਬੁਰਜ ਉਹਨਾਂ ਉੱਤੇ ਡਿੱਗਣ ਦੇ ਕਾਰਣ ਹੋਈ, ਕੀ ਤੁਹਾਨੂੰ ਲੱਗਦਾ ਹੈ ਕਿ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਾਰੇ ਲੋਕਾਂ ਨਾਲੋਂ ਵੱਧ ਦੋਸ਼ੀ ਸਨ?

Luke 13:4 (UKJV) Or those eighteen, upon whom the tower in Siloam fell, and slew them, think all of you that they were sinners above all men that dwelt in Jerusalem?

2ਯਿਸ਼ੂ ਨੇ ਜਵਾਬ ਦਿੱਤਾ, “ਕੀ ਤੁਹਾਨੂੰ ਲੱਗਦਾ ਹੈ ਕਿ ਇਹ ਗਲੀਲੀ ਹੋਰ ਸਾਰੇ ਗਲੀਲ ਵਾਸੀਆਂ ਨਾਲੋਂ ਜ਼ਿਆਦਾ ਪਾਪੀ ਸਨ ਕਿਉਂਕਿ ਉਹਨਾਂ ਦੀ ਇਹ ਹਾਲਤ ਹੋਈ?

3ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਪਾਪਾਂ ਤੋਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।

4ਜਾਂ ਉਹ ਅਠਾਰਾਂ ਜਿਨ੍ਹਾਂ ਦੀ ਮੌਤ ਸਿਲੋਅਮ ਦਾ ਬੁਰਜ ਉਹਨਾਂ ਉੱਤੇ ਡਿੱਗਣ ਦੇ ਕਾਰਣ ਹੋਈ, ਕੀ ਤੁਹਾਨੂੰ ਲੱਗਦਾ ਹੈ ਕਿ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਾਰੇ ਲੋਕਾਂ ਨਾਲੋਂ ਵੱਧ ਦੋਸ਼ੀ ਸਨ?

5ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।”

6ਤਦ ਯਿਸ਼ੂ ਨੇ ਇਹ ਦ੍ਰਿਸ਼ਟਾਂਤ ਸੁਣਾਇਆ: “ਇੱਕ ਆਦਮੀ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਉੱਗ ਰਿਹਾ ਸੀ ਅਤੇ ਉਹ ਇਸ ਤੇ ਫ਼ਲ ਭਾਲਣ ਲਈ ਗਿਆ, ਪਰ ਉਸ ਨੂੰ ਕੁਝ ਨਹੀਂ ਮਿਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.