3ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਪਾਪਾਂ ਤੋਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।
4ਜਾਂ ਉਹ ਅਠਾਰਾਂ ਜਿਨ੍ਹਾਂ ਦੀ ਮੌਤ ਸਿਲੋਅਮ ਦਾ ਬੁਰਜ ਉਹਨਾਂ ਉੱਤੇ ਡਿੱਗਣ ਦੇ ਕਾਰਣ ਹੋਈ, ਕੀ ਤੁਹਾਨੂੰ ਲੱਗਦਾ ਹੈ ਕਿ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਾਰੇ ਲੋਕਾਂ ਨਾਲੋਂ ਵੱਧ ਦੋਸ਼ੀ ਸਨ?
5ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।”
6ਤਦ ਯਿਸ਼ੂ ਨੇ ਇਹ ਦ੍ਰਿਸ਼ਟਾਂਤ ਸੁਣਾਇਆ: “ਇੱਕ ਆਦਮੀ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਉੱਗ ਰਿਹਾ ਸੀ ਅਤੇ ਉਹ ਇਸ ਤੇ ਫ਼ਲ ਭਾਲਣ ਲਈ ਗਿਆ, ਪਰ ਉਸ ਨੂੰ ਕੁਝ ਨਹੀਂ ਮਿਲਿਆ।
7ਇਸ ਲਈ ਉਸ ਨੇ ਮਾਲੀ ਨੂੰ ਕਿਹਾ, ‘ਤਿੰਨ ਸਾਲਾਂ ਤੋਂ ਮੈਂ ਇਸ ਹੰਜ਼ੀਰ ਦੇ ਰੁੱਖ ਤੇ ਫ਼ਲ ਭਾਲਣ ਆ ਰਿਹਾ ਹਾਂ ਅਤੇ ਹੁਣ ਤੱਕ ਮੈਨੂੰ ਇਸ ਤੋਂ ਕੋਈ ਵੀ ਫ਼ਲ ਨਹੀਂ ਮਿਲਿਆ। ਇਸ ਨੂੰ ਕੱਟ ਦਿਓ! ਧਰਤੀ ਇਸ ਕਾਰਨ ਵਿਅਰਥ ਵਿੱਚ ਕਿਉਂ ਘਿਰੀ ਰਹੇ?’