ਲੂਕਸ 13

ਇਸ ਲਈ ਉਸ ਨੇ ਮਾਲੀ ਨੂੰ ਕਿਹਾ, ‘ਤਿੰਨ ਸਾਲਾਂ ਤੋਂ ਮੈਂ ਇਸ ਹੰਜ਼ੀਰ ਦੇ ਰੁੱਖ ਤੇ ਫ਼ਲ ਭਾਲਣ ਆ ਰਿਹਾ ਹਾਂ ਅਤੇ ਹੁਣ ਤੱਕ ਮੈਨੂੰ ਇਸ ਤੋਂ ਕੋਈ ਵੀ ਫ਼ਲ ਨਹੀਂ ਮਿਲਿਆ। ਇਸ ਨੂੰ ਕੱਟ ਦਿਓ! ਧਰਤੀ ਇਸ ਕਾਰਨ ਵਿਅਰਥ ਵਿੱਚ ਕਿਉਂ ਘਿਰੀ ਰਹੇ?’

Luke 13:7 (UKJV) Then said he unto the dresser of his vineyard, Behold, these three years I come seeking fruit on this fig tree, and find none: cut it down; why cumbers it the ground?

5ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਮਨ ਨਹੀਂ ਫਿਰੌਂਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।”

6ਤਦ ਯਿਸ਼ੂ ਨੇ ਇਹ ਦ੍ਰਿਸ਼ਟਾਂਤ ਸੁਣਾਇਆ: “ਇੱਕ ਆਦਮੀ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਉੱਗ ਰਿਹਾ ਸੀ ਅਤੇ ਉਹ ਇਸ ਤੇ ਫ਼ਲ ਭਾਲਣ ਲਈ ਗਿਆ, ਪਰ ਉਸ ਨੂੰ ਕੁਝ ਨਹੀਂ ਮਿਲਿਆ।

7ਇਸ ਲਈ ਉਸ ਨੇ ਮਾਲੀ ਨੂੰ ਕਿਹਾ, ‘ਤਿੰਨ ਸਾਲਾਂ ਤੋਂ ਮੈਂ ਇਸ ਹੰਜ਼ੀਰ ਦੇ ਰੁੱਖ ਤੇ ਫ਼ਲ ਭਾਲਣ ਆ ਰਿਹਾ ਹਾਂ ਅਤੇ ਹੁਣ ਤੱਕ ਮੈਨੂੰ ਇਸ ਤੋਂ ਕੋਈ ਵੀ ਫ਼ਲ ਨਹੀਂ ਮਿਲਿਆ। ਇਸ ਨੂੰ ਕੱਟ ਦਿਓ! ਧਰਤੀ ਇਸ ਕਾਰਨ ਵਿਅਰਥ ਵਿੱਚ ਕਿਉਂ ਘਿਰੀ ਰਹੇ?’

8“ਪਰ ਮਾਲੀ ਨੇ ਉੱਤਰ ਦਿੱਤਾ, ‘ਸੁਆਮੀ ਜੀ, ਇਸ ਨੂੰ ਇੱਕ ਸਾਲ ਲਈ ਹੋਰ ਛੱਡ ਦਿਓ, ਮੈਂ ਇਸ ਦੇ ਦੁਆਲੇ ਖੁਦਾਈ ਕਰਾਂਗਾ ਅਤੇ ਇਸ ਵਿੱਚ ਖਾਦ ਪਾਉਂਦਾ ਰਹਾਂਗਾ।

9ਜੇ ਇਹ ਅਗਲੇ ਸਾਲ ਫ਼ਲ ਦਿੰਦਾ ਹੈ ਤਾਂ ਚੰਗਾ ਹੈ, ਜੇ ਨਹੀਂ ਤਾਂ ਇਸ ਨੂੰ ਵੱਢ ਦਿਓ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.