ਲੂਕਸ 14

ਫਿਰ ਯਿਸ਼ੂ ਨੇ ਆਪਣੇ ਸੱਦਣ ਵਾਲੇ ਨੂੰ ਕਿਹਾ, “ਜਦੋਂ ਤੁਸੀਂ ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਤੇ ਕਿਸੇ ਨੂੰ ਸੱਦਾ ਦਿੰਦੇ ਹੋ ਤਾਂ ਆਪਣੇ ਦੋਸਤਾਂ, ਭਰਾਵਾਂ, ਭੈਣਾਂ, ਰਿਸ਼ਤੇਦਾਰਾਂ ਜਾਂ ਆਪਣੇ ਅਮੀਰ ਗੁਆਂਢੀਆਂ ਨੂੰ ਨਾ ਬੁਲਾਓ; ਜੇ ਤੁਸੀਂ ਇਸ ਤਰ੍ਹਾਂ ਕਰਦੇ ਹੋ ਤਾਂ ਹੋ ਸਕਦਾ ਹੈ ਕਿ ਉਹ ਵੀ ਤੁਹਾਨੂੰ ਸੱਦਾ ਦੇਣ ਅਤੇ ਤੁਹਾਨੂੰ ਉਸ ਦਾ ਬਦਲਾ ਮਿਲ ਜਾਵੇ।

Luke 14:12 (UKJV) Then said he also to him that bade him, When you make a dinner or a supper, call not your friends, nor your brethren, neither your kinsmen, nor your rich neighbours; lest they also bid you again, and a recompence be made you.

10ਪਰ ਜਦੋਂ ਤੁਹਾਨੂੰ ਕਿਤੇ ਬੁਲਾਇਆ ਜਾਂਦਾ ਹੈ ਤਾਂ ਸਭ ਤੋਂ ਨੀਵੀਂ ਜਗ੍ਹਾ ਤੇ ਬੈਠੋ, ਤਾਂ ਕਿ ਜਿਸ ਨੇ ਤੁਹਾਨੂੰ ਸੱਦਾ ਦਿੱਤਾ ਹੈ ਉਹ ਤੁਹਾਡੇ ਕੋਲ ਆਵੇ ਤੇ ਤੁਹਾਨੂੰ ਕਹੇ, ‘ਮੇਰੇ ਦੋਸਤ, ਉੱਠੋ ਅਤੇ ਉਸ ਉੱਚੀ ਜਗ੍ਹਾ ਤੇ ਬੈਠ ਜਾਓ।’ ਤਾਂ ਇਸ ਤਰ੍ਹਾਂ ਤੁਹਾਨੂੰ ਸਾਰੇ ਸੱਦੇ ਗਏ ਮਹਿਮਾਨਾਂ ਦੇ ਸਾਹਮਣੇ ਸਨਮਾਨਿਤ ਕੀਤਾ ਜਾਵੇਗਾ।

11ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਉਹ ਉੱਚਾ ਕੀਤਾ ਜਾਵੇਗਾ।”

12ਫਿਰ ਯਿਸ਼ੂ ਨੇ ਆਪਣੇ ਸੱਦਣ ਵਾਲੇ ਨੂੰ ਕਿਹਾ, “ਜਦੋਂ ਤੁਸੀਂ ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਤੇ ਕਿਸੇ ਨੂੰ ਸੱਦਾ ਦਿੰਦੇ ਹੋ ਤਾਂ ਆਪਣੇ ਦੋਸਤਾਂ, ਭਰਾਵਾਂ, ਭੈਣਾਂ, ਰਿਸ਼ਤੇਦਾਰਾਂ ਜਾਂ ਆਪਣੇ ਅਮੀਰ ਗੁਆਂਢੀਆਂ ਨੂੰ ਨਾ ਬੁਲਾਓ; ਜੇ ਤੁਸੀਂ ਇਸ ਤਰ੍ਹਾਂ ਕਰਦੇ ਹੋ ਤਾਂ ਹੋ ਸਕਦਾ ਹੈ ਕਿ ਉਹ ਵੀ ਤੁਹਾਨੂੰ ਸੱਦਾ ਦੇਣ ਅਤੇ ਤੁਹਾਨੂੰ ਉਸ ਦਾ ਬਦਲਾ ਮਿਲ ਜਾਵੇ।

13ਪਰ ਜਦੋਂ ਤੁਸੀਂ ਦਾਅਵਤ ਦਿੰਦੇ ਹੋ ਤਾਂ ਗ਼ਰੀਬਾਂ, ਅਪੰਗਾਂ, ਲੰਗੜਿਆਂ ਅਤੇ ਅੰਨ੍ਹਿਆਂ ਨੂੰ ਸੱਦਾ ਦਿਓ।

14ਅਤੇ ਫਿਰ ਤੁਹਾਨੂੰ ਅਸੀਸ ਮਿਲੇਗੀ। ਭਾਵੇਂ ਉਹ ਤੁਹਾਨੂੰ ਇਸ ਦਾ ਬਦਲਾ ਨਹੀਂ ਦੇ ਸਕਦੇ ਪਰ ਧਰਮੀ ਲੋਕਾਂ ਦੇ ਦੁਬਾਰਾ ਜੀ ਉੱਠਣ ਦੇ ਮੌਕੇ ਤੇ ਤੁਹਾਨੂੰ ਇਸ ਦਾ ਬਦਲਾ ਦਿੱਤਾ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.