11ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਉਹ ਉੱਚਾ ਕੀਤਾ ਜਾਵੇਗਾ।”
12ਫਿਰ ਯਿਸ਼ੂ ਨੇ ਆਪਣੇ ਸੱਦਣ ਵਾਲੇ ਨੂੰ ਕਿਹਾ, “ਜਦੋਂ ਤੁਸੀਂ ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਤੇ ਕਿਸੇ ਨੂੰ ਸੱਦਾ ਦਿੰਦੇ ਹੋ ਤਾਂ ਆਪਣੇ ਦੋਸਤਾਂ, ਭਰਾਵਾਂ, ਭੈਣਾਂ, ਰਿਸ਼ਤੇਦਾਰਾਂ ਜਾਂ ਆਪਣੇ ਅਮੀਰ ਗੁਆਂਢੀਆਂ ਨੂੰ ਨਾ ਬੁਲਾਓ; ਜੇ ਤੁਸੀਂ ਇਸ ਤਰ੍ਹਾਂ ਕਰਦੇ ਹੋ ਤਾਂ ਹੋ ਸਕਦਾ ਹੈ ਕਿ ਉਹ ਵੀ ਤੁਹਾਨੂੰ ਸੱਦਾ ਦੇਣ ਅਤੇ ਤੁਹਾਨੂੰ ਉਸ ਦਾ ਬਦਲਾ ਮਿਲ ਜਾਵੇ।
13ਪਰ ਜਦੋਂ ਤੁਸੀਂ ਦਾਅਵਤ ਦਿੰਦੇ ਹੋ ਤਾਂ ਗ਼ਰੀਬਾਂ, ਅਪੰਗਾਂ, ਲੰਗੜਿਆਂ ਅਤੇ ਅੰਨ੍ਹਿਆਂ ਨੂੰ ਸੱਦਾ ਦਿਓ।
14ਅਤੇ ਫਿਰ ਤੁਹਾਨੂੰ ਅਸੀਸ ਮਿਲੇਗੀ। ਭਾਵੇਂ ਉਹ ਤੁਹਾਨੂੰ ਇਸ ਦਾ ਬਦਲਾ ਨਹੀਂ ਦੇ ਸਕਦੇ ਪਰ ਧਰਮੀ ਲੋਕਾਂ ਦੇ ਦੁਬਾਰਾ ਜੀ ਉੱਠਣ ਦੇ ਮੌਕੇ ਤੇ ਤੁਹਾਨੂੰ ਇਸ ਦਾ ਬਦਲਾ ਦਿੱਤਾ ਜਾਵੇਗਾ।”
15ਇਹ ਗੱਲਾਂ ਸੁਣ ਕੇ ਉੱਥੇ ਬੁਲਾਏ ਗਏ ਲੋਕਾਂ ਵਿੱਚੋਂ ਇੱਕ ਨੇ ਯਿਸ਼ੂ ਨੂੰ ਕਿਹਾ, “ਧੰਨ ਹੋਵੇਗਾ ਉਹ ਜਿਹੜਾ ਪਰਮੇਸ਼ਵਰ ਦੇ ਰਾਜ ਦੀ ਦਾਅਵਤ ਵਿੱਚ ਸ਼ਾਮਿਲ ਹੋਵੇਗਾ।”