13ਪਰ ਜਦੋਂ ਤੁਸੀਂ ਦਾਅਵਤ ਦਿੰਦੇ ਹੋ ਤਾਂ ਗ਼ਰੀਬਾਂ, ਅਪੰਗਾਂ, ਲੰਗੜਿਆਂ ਅਤੇ ਅੰਨ੍ਹਿਆਂ ਨੂੰ ਸੱਦਾ ਦਿਓ।
14ਅਤੇ ਫਿਰ ਤੁਹਾਨੂੰ ਅਸੀਸ ਮਿਲੇਗੀ। ਭਾਵੇਂ ਉਹ ਤੁਹਾਨੂੰ ਇਸ ਦਾ ਬਦਲਾ ਨਹੀਂ ਦੇ ਸਕਦੇ ਪਰ ਧਰਮੀ ਲੋਕਾਂ ਦੇ ਦੁਬਾਰਾ ਜੀ ਉੱਠਣ ਦੇ ਮੌਕੇ ਤੇ ਤੁਹਾਨੂੰ ਇਸ ਦਾ ਬਦਲਾ ਦਿੱਤਾ ਜਾਵੇਗਾ।”
15ਇਹ ਗੱਲਾਂ ਸੁਣ ਕੇ ਉੱਥੇ ਬੁਲਾਏ ਗਏ ਲੋਕਾਂ ਵਿੱਚੋਂ ਇੱਕ ਨੇ ਯਿਸ਼ੂ ਨੂੰ ਕਿਹਾ, “ਧੰਨ ਹੋਵੇਗਾ ਉਹ ਜਿਹੜਾ ਪਰਮੇਸ਼ਵਰ ਦੇ ਰਾਜ ਦੀ ਦਾਅਵਤ ਵਿੱਚ ਸ਼ਾਮਿਲ ਹੋਵੇਗਾ।”
16ਯਿਸ਼ੂ ਨੇ ਜਵਾਬ ਦਿੱਤਾ: “ਇੱਕ ਆਦਮੀ ਇੱਕ ਵੱਡੀ ਦਾਅਵਤ ਤਿਆਰ ਕਰ ਰਿਹਾ ਸੀ ਅਤੇ ਉਸ ਨੇ ਬਹੁਤ ਸਾਰੇ ਮਹਿਮਾਨਾਂ ਨੂੰ ਸੱਦਾ ਦਿੱਤਾ।
17ਉਸ ਵੇਲੇ ਉਹ ਆਪਣੇ ਨੌਕਰ ਨੂੰ ਭੇਜੇਗਾ ਕਿ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਉਹਨਾਂ ਨੂੰ ਇਹ ਆਖੇ ਕਿ, ‘ਆਓ, ਸਭ ਕੁਝ ਹੁਣ ਤਿਆਰ ਹੈ।’