ਲੂਕਸ 14

ਉਸ ਵੇਲੇ ਉਹ ਆਪਣੇ ਨੌਕਰ ਨੂੰ ਭੇਜੇਗਾ ਕਿ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਉਹਨਾਂ ਨੂੰ ਇਹ ਆਖੇ ਕਿ, ‘ਆਓ, ਸਭ ਕੁਝ ਹੁਣ ਤਿਆਰ ਹੈ।’

Luke 14:17 (UKJV) And sent his servant at supper time to say to them that were bidden, Come; for all things are now ready.

15ਇਹ ਗੱਲਾਂ ਸੁਣ ਕੇ ਉੱਥੇ ਬੁਲਾਏ ਗਏ ਲੋਕਾਂ ਵਿੱਚੋਂ ਇੱਕ ਨੇ ਯਿਸ਼ੂ ਨੂੰ ਕਿਹਾ, “ਧੰਨ ਹੋਵੇਗਾ ਉਹ ਜਿਹੜਾ ਪਰਮੇਸ਼ਵਰ ਦੇ ਰਾਜ ਦੀ ਦਾਅਵਤ ਵਿੱਚ ਸ਼ਾਮਿਲ ਹੋਵੇਗਾ।”

16ਯਿਸ਼ੂ ਨੇ ਜਵਾਬ ਦਿੱਤਾ: “ਇੱਕ ਆਦਮੀ ਇੱਕ ਵੱਡੀ ਦਾਅਵਤ ਤਿਆਰ ਕਰ ਰਿਹਾ ਸੀ ਅਤੇ ਉਸ ਨੇ ਬਹੁਤ ਸਾਰੇ ਮਹਿਮਾਨਾਂ ਨੂੰ ਸੱਦਾ ਦਿੱਤਾ।

17ਉਸ ਵੇਲੇ ਉਹ ਆਪਣੇ ਨੌਕਰ ਨੂੰ ਭੇਜੇਗਾ ਕਿ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਉਹਨਾਂ ਨੂੰ ਇਹ ਆਖੇ ਕਿ, ‘ਆਓ, ਸਭ ਕੁਝ ਹੁਣ ਤਿਆਰ ਹੈ।’

18“ਪਰ ਉਹ ਸਾਰੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਕਿਹਾ, ‘ਮੈਂ ਹੁਣੇ ਇੱਕ ਖੇਤ ਖਰੀਦਿਆ ਹੈ ਅਤੇ ਮੈਨੂੰ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ।’

19“ਦੂਸਰੇ ਨੇ ਕਿਹਾ, ‘ਮੈਂ ਹੁਣੇ ਬਲਦਾਂ ਦੇ ਪੰਜ ਜੋੜੇ ਖਰੀਦੇ ਹਨ ਅਤੇ ਮੈਂ ਉਹਨਾਂ ਨੂੰ ਪਰਖਣ ਲਈ ਜਾ ਰਿਹਾ ਹਾਂ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.