ਲੂਕਸ 14

“ਪਰ ਉਹ ਸਾਰੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਕਿਹਾ, ‘ਮੈਂ ਹੁਣੇ ਇੱਕ ਖੇਤ ਖਰੀਦਿਆ ਹੈ ਅਤੇ ਮੈਨੂੰ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ।’

Luke 14:18 (UKJV) And they all with one consent began to make excuse. The first said unto him, I have bought a piece of ground, and I must essentially go and see it: I pray you have me excused.

16ਯਿਸ਼ੂ ਨੇ ਜਵਾਬ ਦਿੱਤਾ: “ਇੱਕ ਆਦਮੀ ਇੱਕ ਵੱਡੀ ਦਾਅਵਤ ਤਿਆਰ ਕਰ ਰਿਹਾ ਸੀ ਅਤੇ ਉਸ ਨੇ ਬਹੁਤ ਸਾਰੇ ਮਹਿਮਾਨਾਂ ਨੂੰ ਸੱਦਾ ਦਿੱਤਾ।

17ਉਸ ਵੇਲੇ ਉਹ ਆਪਣੇ ਨੌਕਰ ਨੂੰ ਭੇਜੇਗਾ ਕਿ ਜਿਨ੍ਹਾਂ ਨੂੰ ਵਿਆਹ ਤੇ ਸੱਦਾ ਦਿੱਤਾ ਗਿਆ ਸੀ ਉਹਨਾਂ ਨੂੰ ਇਹ ਆਖੇ ਕਿ, ‘ਆਓ, ਸਭ ਕੁਝ ਹੁਣ ਤਿਆਰ ਹੈ।’

18“ਪਰ ਉਹ ਸਾਰੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਕਿਹਾ, ‘ਮੈਂ ਹੁਣੇ ਇੱਕ ਖੇਤ ਖਰੀਦਿਆ ਹੈ ਅਤੇ ਮੈਨੂੰ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ।’

19“ਦੂਸਰੇ ਨੇ ਕਿਹਾ, ‘ਮੈਂ ਹੁਣੇ ਬਲਦਾਂ ਦੇ ਪੰਜ ਜੋੜੇ ਖਰੀਦੇ ਹਨ ਅਤੇ ਮੈਂ ਉਹਨਾਂ ਨੂੰ ਪਰਖਣ ਲਈ ਜਾ ਰਿਹਾ ਹਾਂ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ।’

20“ਇੱਕ ਹੋਰ ਆਦਮੀ ਨੇ ਕਿਹਾ, ‘ਮੇਰਾ ਹੁਣੇ ਵਿਆਹ ਹੋਇਆ ਹੈ ਇਸ ਲਈ ਮੈਂ ਨਹੀਂ ਆ ਸਕਦਾ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.