ਲੂਕਸ 14

“ਫਿਰ ਨੌਕਰ ਵਾਪਸ ਆਇਆ ਅਤੇ ਉਸ ਨੇ ਆਪਣੇ ਮਾਲਕ ਨੂੰ ਇਸ ਬਾਰੇ ਦੱਸਿਆ। ਤਦ ਘਰ ਦਾ ਮਾਲਕ ਗੁੱਸੇ ਵਿੱਚ ਆਇਆ ਅਤੇ ਉਸ ਨੇ ਆਪਣੇ ਨੌਕਰ ਨੂੰ ਆਗਿਆ ਦਿੱਤੀ, ‘ਜਲਦੀ ਨਾਲ ਸ਼ਹਿਰ ਦੀਆਂ ਗਲੀਆਂ ਅਤੇ ਚੌਕਾਂ ਵਿੱਚ ਜਾਓ ਅਤੇ ਗ਼ਰੀਬਾਂ, ਅਪੰਗਾਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਅੰਦਰ ਲਿਆਓ।’

Luke 14:21 (UKJV) So that servant came, and showed his lord these things. Then the master of the house being angry said to his servant, Go out quickly into the streets and lanes of the city, and bring in here the poor, and the physically disabled, and the halt, and the blind.

19“ਦੂਸਰੇ ਨੇ ਕਿਹਾ, ‘ਮੈਂ ਹੁਣੇ ਬਲਦਾਂ ਦੇ ਪੰਜ ਜੋੜੇ ਖਰੀਦੇ ਹਨ ਅਤੇ ਮੈਂ ਉਹਨਾਂ ਨੂੰ ਪਰਖਣ ਲਈ ਜਾ ਰਿਹਾ ਹਾਂ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ।’

20“ਇੱਕ ਹੋਰ ਆਦਮੀ ਨੇ ਕਿਹਾ, ‘ਮੇਰਾ ਹੁਣੇ ਵਿਆਹ ਹੋਇਆ ਹੈ ਇਸ ਲਈ ਮੈਂ ਨਹੀਂ ਆ ਸਕਦਾ।’

21“ਫਿਰ ਨੌਕਰ ਵਾਪਸ ਆਇਆ ਅਤੇ ਉਸ ਨੇ ਆਪਣੇ ਮਾਲਕ ਨੂੰ ਇਸ ਬਾਰੇ ਦੱਸਿਆ। ਤਦ ਘਰ ਦਾ ਮਾਲਕ ਗੁੱਸੇ ਵਿੱਚ ਆਇਆ ਅਤੇ ਉਸ ਨੇ ਆਪਣੇ ਨੌਕਰ ਨੂੰ ਆਗਿਆ ਦਿੱਤੀ, ‘ਜਲਦੀ ਨਾਲ ਸ਼ਹਿਰ ਦੀਆਂ ਗਲੀਆਂ ਅਤੇ ਚੌਕਾਂ ਵਿੱਚ ਜਾਓ ਅਤੇ ਗ਼ਰੀਬਾਂ, ਅਪੰਗਾਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਅੰਦਰ ਲਿਆਓ।’

22“ਨੌਕਰ ਨੇ ਕਿਹਾ, ਸ਼੍ਰੀਮਾਨ ਜੀ, ‘ਜਿਵੇਂ ਤੁਸੀਂ ਆਗਿਆ ਦਿੱਤੀ ਸੀ ਉਹ ਹੋ ਗਿਆ ਹੈ ਪਰ ਅਜੇ ਵੀ ਮਹਿਮਾਨਾਂ ਲਈ ਜਗ੍ਹਾ ਹੈ।’

23“ਫਿਰ ਮਾਲਕ ਨੇ ਆਪਣੇ ਨੌਕਰ ਨੂੰ ਕਿਹਾ, ‘ਸੜਕਾਂ ਅਤੇ ਦੇਸ਼ ਦੀਆਂ ਗਲੀਆਂ ਵਿੱਚ ਜਾਓ ਅਤੇ ਲੋਕਾਂ ਨੂੰ ਅੰਦਰ ਆਉਣ ਲਈ ਮਜਬੂਰ ਕਰੋ ਤਾਂ ਜੋ ਮੇਰਾ ਘਰ ਭਰਿਆ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.