21“ਫਿਰ ਨੌਕਰ ਵਾਪਸ ਆਇਆ ਅਤੇ ਉਸ ਨੇ ਆਪਣੇ ਮਾਲਕ ਨੂੰ ਇਸ ਬਾਰੇ ਦੱਸਿਆ। ਤਦ ਘਰ ਦਾ ਮਾਲਕ ਗੁੱਸੇ ਵਿੱਚ ਆਇਆ ਅਤੇ ਉਸ ਨੇ ਆਪਣੇ ਨੌਕਰ ਨੂੰ ਆਗਿਆ ਦਿੱਤੀ, ‘ਜਲਦੀ ਨਾਲ ਸ਼ਹਿਰ ਦੀਆਂ ਗਲੀਆਂ ਅਤੇ ਚੌਕਾਂ ਵਿੱਚ ਜਾਓ ਅਤੇ ਗ਼ਰੀਬਾਂ, ਅਪੰਗਾਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਅੰਦਰ ਲਿਆਓ।’
22“ਨੌਕਰ ਨੇ ਕਿਹਾ, ਸ਼੍ਰੀਮਾਨ ਜੀ, ‘ਜਿਵੇਂ ਤੁਸੀਂ ਆਗਿਆ ਦਿੱਤੀ ਸੀ ਉਹ ਹੋ ਗਿਆ ਹੈ ਪਰ ਅਜੇ ਵੀ ਮਹਿਮਾਨਾਂ ਲਈ ਜਗ੍ਹਾ ਹੈ।’
23“ਫਿਰ ਮਾਲਕ ਨੇ ਆਪਣੇ ਨੌਕਰ ਨੂੰ ਕਿਹਾ, ‘ਸੜਕਾਂ ਅਤੇ ਦੇਸ਼ ਦੀਆਂ ਗਲੀਆਂ ਵਿੱਚ ਜਾਓ ਅਤੇ ਲੋਕਾਂ ਨੂੰ ਅੰਦਰ ਆਉਣ ਲਈ ਮਜਬੂਰ ਕਰੋ ਤਾਂ ਜੋ ਮੇਰਾ ਘਰ ਭਰਿਆ ਰਹੇ।
24ਮੈਂ ਤੁਹਾਨੂੰ ਦੱਸਦਾ ਹਾਂ, ਜਿਨ੍ਹਾਂ ਨੂੰ ਪਹਿਲਾਂ ਬੁਲਾਇਆ ਗਿਆ ਸੀ ਉਹਨਾਂ ਵਿੱਚੋਂ ਕੋਈ ਵੀ ਮੇਰੀ ਦਾਅਵਤ ਦਾ ਸੁਆਦ ਨਹੀਂ ਚੱਖੇਗਾ।’ ”
25ਵੱਡੀ ਭੀੜ ਯਿਸ਼ੂ ਦੇ ਨਾਲ ਯਾਤਰਾ ਕਰ ਰਹੀ ਸੀ ਅਤੇ ਉਹਨਾਂ ਵੱਲ ਮੁੜ ਕੇ ਯਿਸ਼ੂ ਨੇ ਕਿਹਾ: