25ਵੱਡੀ ਭੀੜ ਯਿਸ਼ੂ ਦੇ ਨਾਲ ਯਾਤਰਾ ਕਰ ਰਹੀ ਸੀ ਅਤੇ ਉਹਨਾਂ ਵੱਲ ਮੁੜ ਕੇ ਯਿਸ਼ੂ ਨੇ ਕਿਹਾ:
26“ਜੇ ਕੋਈ ਮੇਰੇ ਕੋਲ ਆਉਂਦਾ ਹੈ ਅਤੇ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ ਅਤੇ ਭੈਣ-ਭਰਾਵਾਂ ਨਾਲ ਨਫ਼ਰਤ ਨਹੀਂ ਕਰਦਾ, ਹਾਂ ਇੱਥੋਂ ਤੱਕ ਕਿ ਉਹਨਾਂ ਦੀ ਆਪਣੀ ਜਾਨ ਨੂੰ ਵੀ ਅਜਿਹਾ ਵਿਅਕਤੀ ਮੇਰਾ ਚੇਲਾ ਨਹੀਂ ਹੋ ਸਕਦਾ।
27ਅਤੇ ਜਿਹੜਾ ਆਪਣੀ ਸਲੀਬ ਨਹੀਂ ਚੁੱਕਦਾ ਅਤੇ ਮੇਰੇ ਪਿੱਛੇ ਨਹੀਂ ਚੱਲਦਾ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
28“ਮੰਨ ਲਓ ਕਿ ਤੁਹਾਡੇ ਵਿੱਚੋਂ ਕੋਈ ਇਮਾਰਤ ਬਣਾਉਣਾ ਚਾਹੁੰਦਾ ਹੈ। ਕੀ ਤੁਸੀਂ ਪਹਿਲਾਂ ਬੈਠ ਕੇ ਖਰਚੇ ਦਾ ਅੰਦਾਜ਼ਾ ਨਹੀਂ ਲਗਾਓਗੇ ਕੀ ਇਸ ਨੂੰ ਪੂਰਾ ਕਰਨ ਲਈ ਪੈਸੇ ਹਨ ਵੀ ਜਾ ਨਹੀਂ?
29ਕਿਉਂਕਿ ਜੇ ਤੁਸੀਂ ਨੀਂਹ ਰੱਖਦੇ ਹੋ ਅਤੇ ਇਸ ਨੂੰ ਪੂਰਾ ਕਰਨ ਦੇ ਯੋਗ ਨਹੀਂ ਹੋ ਤਾਂ ਹਰ ਕੋਈ ਜੋ ਇਸ ਨੂੰ ਵੇਖਦਾ ਹੈ ਤੁਹਾਡਾ ਮਖੌਲ ਉਡਾਏਗਾ,