ਲੂਕਸ 14

“ਮੰਨ ਲਓ ਕਿ ਤੁਹਾਡੇ ਵਿੱਚੋਂ ਕੋਈ ਇਮਾਰਤ ਬਣਾਉਣਾ ਚਾਹੁੰਦਾ ਹੈ। ਕੀ ਤੁਸੀਂ ਪਹਿਲਾਂ ਬੈਠ ਕੇ ਖਰਚੇ ਦਾ ਅੰਦਾਜ਼ਾ ਨਹੀਂ ਲਗਾਓਗੇ ਕੀ ਇਸ ਨੂੰ ਪੂਰਾ ਕਰਨ ਲਈ ਪੈਸੇ ਹਨ ਵੀ ਜਾ ਨਹੀਂ?

Luke 14:28 (UKJV) For which of you, intending to build a tower, sits not down first, and counts the cost, whether he have sufficient to finish it?

26“ਜੇ ਕੋਈ ਮੇਰੇ ਕੋਲ ਆਉਂਦਾ ਹੈ ਅਤੇ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ ਅਤੇ ਭੈਣ-ਭਰਾਵਾਂ ਨਾਲ ਨਫ਼ਰਤ ਨਹੀਂ ਕਰਦਾ, ਹਾਂ ਇੱਥੋਂ ਤੱਕ ਕਿ ਉਹਨਾਂ ਦੀ ਆਪਣੀ ਜਾਨ ਨੂੰ ਵੀ ਅਜਿਹਾ ਵਿਅਕਤੀ ਮੇਰਾ ਚੇਲਾ ਨਹੀਂ ਹੋ ਸਕਦਾ।

27ਅਤੇ ਜਿਹੜਾ ਆਪਣੀ ਸਲੀਬ ਨਹੀਂ ਚੁੱਕਦਾ ਅਤੇ ਮੇਰੇ ਪਿੱਛੇ ਨਹੀਂ ਚੱਲਦਾ ਉਹ ਮੇਰਾ ਚੇਲਾ ਨਹੀਂ ਹੋ ਸਕਦਾ।

28“ਮੰਨ ਲਓ ਕਿ ਤੁਹਾਡੇ ਵਿੱਚੋਂ ਕੋਈ ਇਮਾਰਤ ਬਣਾਉਣਾ ਚਾਹੁੰਦਾ ਹੈ। ਕੀ ਤੁਸੀਂ ਪਹਿਲਾਂ ਬੈਠ ਕੇ ਖਰਚੇ ਦਾ ਅੰਦਾਜ਼ਾ ਨਹੀਂ ਲਗਾਓਗੇ ਕੀ ਇਸ ਨੂੰ ਪੂਰਾ ਕਰਨ ਲਈ ਪੈਸੇ ਹਨ ਵੀ ਜਾ ਨਹੀਂ?

29ਕਿਉਂਕਿ ਜੇ ਤੁਸੀਂ ਨੀਂਹ ਰੱਖਦੇ ਹੋ ਅਤੇ ਇਸ ਨੂੰ ਪੂਰਾ ਕਰਨ ਦੇ ਯੋਗ ਨਹੀਂ ਹੋ ਤਾਂ ਹਰ ਕੋਈ ਜੋ ਇਸ ਨੂੰ ਵੇਖਦਾ ਹੈ ਤੁਹਾਡਾ ਮਖੌਲ ਉਡਾਏਗਾ,

30ਇਹ ਕਹਿੰਦੇ ਹੋਏ, ‘ਇਸ ਵਿਅਕਤੀ ਨੇ ਉਸਾਰੀ ਸ਼ੁਰੂ ਤਾਂ ਕੀਤੀ ਪਰ ਪੂਰੀ ਨਹੀਂ ਕਰ ਸਕਿਆ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.