ਲੂਕਸ 14

ਯਿਸ਼ੂ ਨੇ ਫ਼ਰੀਸੀਆਂ ਅਤੇ ਸ਼ਾਸਤਰੀਆਂ ਨੂੰ ਪੁੱਛਿਆ, “ਕੀ ਸਬਤ ਦੇ ਦਿਨ ਚੰਗਾ ਕਰਨਾ ਬਿਵਸਥਾ ਦੇ ਅਨੁਸਾਰ ਹੈ ਜਾਂ ਨਹੀਂ?”

Luke 14:3 (UKJV) And Jesus answering spoke unto the lawyers and Pharisees, saying, Is it lawful to heal on the sabbath day?

1ਇੱਕ ਸਬਤ ਦੇ ਦਿਨ ਜਦੋਂ ਯਿਸ਼ੂ ਇੱਕ ਪ੍ਰਧਾਨ ਫ਼ਰੀਸੀ ਦੇ ਘਰ ਖਾਣਾ ਖਾਣ ਗਏ, ਤਾਂ ਸਾਰੇ ਲੋਕ ਉਹਨਾਂ ਨੂੰ ਧਿਆਨ ਨਾਲ ਵੇਖ ਰਹੇ ਸਨ।

2ਉਹਨਾਂ ਦੇ ਸਾਹਮਣੇ ਇੱਕ ਆਦਮੀ ਸੀ ਜੋ ਜਲੋਧਰੀ ਦੀ ਬਿਮਾਰੀ ਨਾਲ ਪੀੜਤ ਸੀ।

3ਯਿਸ਼ੂ ਨੇ ਫ਼ਰੀਸੀਆਂ ਅਤੇ ਸ਼ਾਸਤਰੀਆਂ ਨੂੰ ਪੁੱਛਿਆ, “ਕੀ ਸਬਤ ਦੇ ਦਿਨ ਚੰਗਾ ਕਰਨਾ ਬਿਵਸਥਾ ਦੇ ਅਨੁਸਾਰ ਹੈ ਜਾਂ ਨਹੀਂ?”

4ਪਰ ਉਹ ਚੁੱਪ ਰਹੇ। ਤਾਂ ਯਿਸ਼ੂ ਨੇ ਉਸ ਆਦਮੀ ਨੂੰ ਫੜ ਕੇ ਉਸ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਸ ਦੇ ਰਾਹ ਭੇਜ ਦਿੱਤਾ।

5ਤਦ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਜੇ ਤੁਹਾਡੇ ਵਿੱਚੋਂ ਕਿਸੇ ਦਾ ਬੱਚਾ ਜਾਂ ਬਲਦ ਸਬਤ ਦੇ ਦਿਨ ਖੂਹ ਵਿੱਚ ਡਿੱਗ ਜਾਵੇ ਤਾਂ ਕੀ ਤੁਸੀਂ ਝੱਟ ਇਸ ਨੂੰ ਬਾਹਰ ਨਹੀਂ ਕੱਢੋਗੇ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.