ਲੂਕਸ 14

ਇਹ ਕਹਿੰਦੇ ਹੋਏ, ‘ਇਸ ਵਿਅਕਤੀ ਨੇ ਉਸਾਰੀ ਸ਼ੁਰੂ ਤਾਂ ਕੀਤੀ ਪਰ ਪੂਰੀ ਨਹੀਂ ਕਰ ਸਕਿਆ।’

Luke 14:30 (UKJV) Saying, This man began to build, and was not able to finish.

28“ਮੰਨ ਲਓ ਕਿ ਤੁਹਾਡੇ ਵਿੱਚੋਂ ਕੋਈ ਇਮਾਰਤ ਬਣਾਉਣਾ ਚਾਹੁੰਦਾ ਹੈ। ਕੀ ਤੁਸੀਂ ਪਹਿਲਾਂ ਬੈਠ ਕੇ ਖਰਚੇ ਦਾ ਅੰਦਾਜ਼ਾ ਨਹੀਂ ਲਗਾਓਗੇ ਕੀ ਇਸ ਨੂੰ ਪੂਰਾ ਕਰਨ ਲਈ ਪੈਸੇ ਹਨ ਵੀ ਜਾ ਨਹੀਂ?

29ਕਿਉਂਕਿ ਜੇ ਤੁਸੀਂ ਨੀਂਹ ਰੱਖਦੇ ਹੋ ਅਤੇ ਇਸ ਨੂੰ ਪੂਰਾ ਕਰਨ ਦੇ ਯੋਗ ਨਹੀਂ ਹੋ ਤਾਂ ਹਰ ਕੋਈ ਜੋ ਇਸ ਨੂੰ ਵੇਖਦਾ ਹੈ ਤੁਹਾਡਾ ਮਖੌਲ ਉਡਾਏਗਾ,

30ਇਹ ਕਹਿੰਦੇ ਹੋਏ, ‘ਇਸ ਵਿਅਕਤੀ ਨੇ ਉਸਾਰੀ ਸ਼ੁਰੂ ਤਾਂ ਕੀਤੀ ਪਰ ਪੂਰੀ ਨਹੀਂ ਕਰ ਸਕਿਆ।’

31“ਜਾਂ ਮੰਨ ਲਓ ਕਿ ਕੋਈ ਰਾਜਾ ਦੂਸਰੇ ਰਾਜੇ ਨਾਲ ਜੰਗ ਲਾਉਣ ਵਾਲਾ ਹੈ। ਕੀ ਉਹ ਪਹਿਲਾਂ ਬੈਠ ਕੇ ਇਹ ਵਿਚਾਰ ਨਹੀਂ ਕਰੇਂਗਾ ਕੀ ਉਹ ਦਸ ਹਜ਼ਾਰ ਬੰਦਿਆਂ ਨਾਲ ਉਸ ਦੇ ਵਿਰੁੱਧ ਵੀਹ ਹਜ਼ਾਰ ਬੰਦਿਆਂ ਦੇ ਨਾਲ ਆਉਣ ਵਾਲੇ ਦੇ ਵਿਰੁੱਧ ਲੜਨ ਦੇ ਯੋਗ ਹੈ ਜਾਂ ਨਹੀਂ?

32ਜੇ ਨਹੀਂ, ਤਾਂ ਜਦੋਂ ਦੁਸ਼ਮਣ ਦੀ ਫੌਜ ਅਜੇ ਦੂਰ ਹੈ, ਉਹ ਆਪਣੇ ਦੂਤ ਭੇਜੇਗਾ ਅਤੇ ਉਸ ਨੂੰ ਸ਼ਾਂਤੀ ਦਾ ਸੱਦਾ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.