32ਜੇ ਨਹੀਂ, ਤਾਂ ਜਦੋਂ ਦੁਸ਼ਮਣ ਦੀ ਫੌਜ ਅਜੇ ਦੂਰ ਹੈ, ਉਹ ਆਪਣੇ ਦੂਤ ਭੇਜੇਗਾ ਅਤੇ ਉਸ ਨੂੰ ਸ਼ਾਂਤੀ ਦਾ ਸੱਦਾ ਦੇਵੇਗਾ।
33ਇਸੇ ਤਰ੍ਹਾਂ ਤੁਹਾਡੇ ਵਿੱਚੋਂ ਕੋਈ ਵੀ ਮੇਰਾ ਚੇਲਾ ਨਹੀਂ ਹੋ ਸਕਦਾ ਜੇ ਉਹ ਆਪਣਾ ਸਭ ਕੁਝ ਤਿਆਗ ਨਾ ਦੇਵੇ।
34“ਨਮਕ ਚੰਗਾ ਹੈ, ਪਰ ਜੇ ਨਮਕ ਬੇਸੁਆਦ ਹੋ ਜਾਵੇ, ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ?
35ਇਹ ਨਾ ਤਾਂ ਧਰਤੀ ਲਈ ਅਤੇ ਨਾ ਹੀ ਖਾਦ ਲਈ ਕਿਸੇ ਕੰਮ ਦਾ ਹੈ। ਇਸ ਨੂੰ ਬਾਹਰ ਸੁੱਟਿਆ ਜਾਂਦਾ ਹੈ। “ਜਿਸ ਦੇ ਸੁਣਨ ਦੇ ਕੰਨ ਹੋਣ, ਉਹ ਸੁਣੇ।”