ਲੂਕਸ 14

ਪਰ ਉਹ ਚੁੱਪ ਰਹੇ। ਤਾਂ ਯਿਸ਼ੂ ਨੇ ਉਸ ਆਦਮੀ ਨੂੰ ਫੜ ਕੇ ਉਸ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਸ ਦੇ ਰਾਹ ਭੇਜ ਦਿੱਤਾ।

Luke 14:4 (UKJV) And they held their peace. And he took him, and healed him, and let him go;

2ਉਹਨਾਂ ਦੇ ਸਾਹਮਣੇ ਇੱਕ ਆਦਮੀ ਸੀ ਜੋ ਜਲੋਧਰੀ ਦੀ ਬਿਮਾਰੀ ਨਾਲ ਪੀੜਤ ਸੀ।

3ਯਿਸ਼ੂ ਨੇ ਫ਼ਰੀਸੀਆਂ ਅਤੇ ਸ਼ਾਸਤਰੀਆਂ ਨੂੰ ਪੁੱਛਿਆ, “ਕੀ ਸਬਤ ਦੇ ਦਿਨ ਚੰਗਾ ਕਰਨਾ ਬਿਵਸਥਾ ਦੇ ਅਨੁਸਾਰ ਹੈ ਜਾਂ ਨਹੀਂ?”

4ਪਰ ਉਹ ਚੁੱਪ ਰਹੇ। ਤਾਂ ਯਿਸ਼ੂ ਨੇ ਉਸ ਆਦਮੀ ਨੂੰ ਫੜ ਕੇ ਉਸ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਸ ਦੇ ਰਾਹ ਭੇਜ ਦਿੱਤਾ।

5ਤਦ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਜੇ ਤੁਹਾਡੇ ਵਿੱਚੋਂ ਕਿਸੇ ਦਾ ਬੱਚਾ ਜਾਂ ਬਲਦ ਸਬਤ ਦੇ ਦਿਨ ਖੂਹ ਵਿੱਚ ਡਿੱਗ ਜਾਵੇ ਤਾਂ ਕੀ ਤੁਸੀਂ ਝੱਟ ਇਸ ਨੂੰ ਬਾਹਰ ਨਹੀਂ ਕੱਢੋਗੇ?”

6ਇਸ ਸਵਾਲ ਦਾ ਉਹ ਜਵਾਬ ਨਾ ਦੇ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.