4ਪਰ ਉਹ ਚੁੱਪ ਰਹੇ। ਤਾਂ ਯਿਸ਼ੂ ਨੇ ਉਸ ਆਦਮੀ ਨੂੰ ਫੜ ਕੇ ਉਸ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਸ ਦੇ ਰਾਹ ਭੇਜ ਦਿੱਤਾ।
5ਤਦ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਜੇ ਤੁਹਾਡੇ ਵਿੱਚੋਂ ਕਿਸੇ ਦਾ ਬੱਚਾ ਜਾਂ ਬਲਦ ਸਬਤ ਦੇ ਦਿਨ ਖੂਹ ਵਿੱਚ ਡਿੱਗ ਜਾਵੇ ਤਾਂ ਕੀ ਤੁਸੀਂ ਝੱਟ ਇਸ ਨੂੰ ਬਾਹਰ ਨਹੀਂ ਕੱਢੋਗੇ?”
6ਇਸ ਸਵਾਲ ਦਾ ਉਹ ਜਵਾਬ ਨਾ ਦੇ ਸਕੇ।
7ਜਦੋਂ ਯਿਸ਼ੂ ਨੇ ਵੇਖਿਆ ਕਿ ਕਿਵੇਂ ਮਹਿਮਾਨ ਮੇਜ਼ ਤੇ ਸਨਮਾਨ ਦੀਆਂ ਥਾਵਾਂ ਨੂੰ ਚੁਣਦੇ ਹਨ ਤਾਂ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ:
8“ਜਦੋਂ ਕੋਈ ਤੁਹਾਨੂੰ ਵਿਆਹ ਦੀ ਦਾਅਵਤ ਲਈ ਬੁਲਾਉਂਦਾ ਹੈ, ਤਾਂ ਤੁਸੀਂ ਸਨਮਾਨ ਦੀ ਜਗ੍ਹਾ ਨਾ ਚੁਣੋ ਕਿਉਂਕਿ ਹੋ ਸਕਦਾ ਹੈ ਕਿ ਉਸ ਨੇ ਤੁਹਾਡੇ ਨਾਲੋਂ ਵੱਧ ਸਤਿਕਾਰਯੋਗ ਵਿਅਕਤੀ ਨੂੰ ਵੀ ਉੱਥੇ ਬੁਲਾਇਆ ਹੋਵੇ।