ਲੂਕਸ 14

ਜੇ ਅਜਿਹਾ ਹੈ ਤਾਂ ਉਹ ਵਿਅਕਤੀ ਜਿਸ ਨੇ ਤੁਹਾਨੂੰ ਦੋਵਾਂ ਨੂੰ ਬੁਲਾਇਆ ਸੀ ਉਹ ਆਵੇਗਾ ਅਤੇ ਤੁਹਾਨੂੰ ਕਹੇਗਾ, ‘ਇਸ ਵਿਅਕਤੀ ਨੂੰ ਆਪਣੀ ਜਗ੍ਹਾ ਦੇ ਦਿਓ,’ ਫਿਰ ਸ਼ਰਮਿੰਦਾ ਹੋ ਕੇ ਤੁਹਾਨੂੰ ਸਭ ਤੋਂ ਪਿਛਲੀ ਜਗ੍ਹਾ ਤੇ ਬੈਠਣਾ ਪਵੇਗਾ।

Luke 14:9 (UKJV) And he that bade you and him come and say to you, Give this man place; and you begin with shame to take the low room.

7ਜਦੋਂ ਯਿਸ਼ੂ ਨੇ ਵੇਖਿਆ ਕਿ ਕਿਵੇਂ ਮਹਿਮਾਨ ਮੇਜ਼ ਤੇ ਸਨਮਾਨ ਦੀਆਂ ਥਾਵਾਂ ਨੂੰ ਚੁਣਦੇ ਹਨ ਤਾਂ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ:

8“ਜਦੋਂ ਕੋਈ ਤੁਹਾਨੂੰ ਵਿਆਹ ਦੀ ਦਾਅਵਤ ਲਈ ਬੁਲਾਉਂਦਾ ਹੈ, ਤਾਂ ਤੁਸੀਂ ਸਨਮਾਨ ਦੀ ਜਗ੍ਹਾ ਨਾ ਚੁਣੋ ਕਿਉਂਕਿ ਹੋ ਸਕਦਾ ਹੈ ਕਿ ਉਸ ਨੇ ਤੁਹਾਡੇ ਨਾਲੋਂ ਵੱਧ ਸਤਿਕਾਰਯੋਗ ਵਿਅਕਤੀ ਨੂੰ ਵੀ ਉੱਥੇ ਬੁਲਾਇਆ ਹੋਵੇ।

9ਜੇ ਅਜਿਹਾ ਹੈ ਤਾਂ ਉਹ ਵਿਅਕਤੀ ਜਿਸ ਨੇ ਤੁਹਾਨੂੰ ਦੋਵਾਂ ਨੂੰ ਬੁਲਾਇਆ ਸੀ ਉਹ ਆਵੇਗਾ ਅਤੇ ਤੁਹਾਨੂੰ ਕਹੇਗਾ, ‘ਇਸ ਵਿਅਕਤੀ ਨੂੰ ਆਪਣੀ ਜਗ੍ਹਾ ਦੇ ਦਿਓ,’ ਫਿਰ ਸ਼ਰਮਿੰਦਾ ਹੋ ਕੇ ਤੁਹਾਨੂੰ ਸਭ ਤੋਂ ਪਿਛਲੀ ਜਗ੍ਹਾ ਤੇ ਬੈਠਣਾ ਪਵੇਗਾ।

10ਪਰ ਜਦੋਂ ਤੁਹਾਨੂੰ ਕਿਤੇ ਬੁਲਾਇਆ ਜਾਂਦਾ ਹੈ ਤਾਂ ਸਭ ਤੋਂ ਨੀਵੀਂ ਜਗ੍ਹਾ ਤੇ ਬੈਠੋ, ਤਾਂ ਕਿ ਜਿਸ ਨੇ ਤੁਹਾਨੂੰ ਸੱਦਾ ਦਿੱਤਾ ਹੈ ਉਹ ਤੁਹਾਡੇ ਕੋਲ ਆਵੇ ਤੇ ਤੁਹਾਨੂੰ ਕਹੇ, ‘ਮੇਰੇ ਦੋਸਤ, ਉੱਠੋ ਅਤੇ ਉਸ ਉੱਚੀ ਜਗ੍ਹਾ ਤੇ ਬੈਠ ਜਾਓ।’ ਤਾਂ ਇਸ ਤਰ੍ਹਾਂ ਤੁਹਾਨੂੰ ਸਾਰੇ ਸੱਦੇ ਗਏ ਮਹਿਮਾਨਾਂ ਦੇ ਸਾਹਮਣੇ ਸਨਮਾਨਿਤ ਕੀਤਾ ਜਾਵੇਗਾ।

11ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ ਉਹ ਉੱਚਾ ਕੀਤਾ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.