1ਇੱਕ ਦਿਨ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ, ਯਿਸ਼ੂ ਦੀਆਂ ਗੱਲਾਂ ਸੁਣਨ ਲਈ ਉਸ ਦੇ ਆਲੇ-ਦੁਆਲੇ ਇਕੱਠੇ ਹੋ ਰਹੇ ਸਨ।
2ਪਰ ਫ਼ਰੀਸੀ ਅਤੇ ਸ਼ਾਸਤਰੀ ਕੁੜ੍ਹਨ ਲੱਗੇ ਅਤੇ ਆਪਸ ਵਿੱਚ ਕਹਿਣ ਲੱਗੇ, “ਇਹ ਆਦਮੀ ਪਾਪੀਆਂ ਦਾ ਸਵੀਕਾਰ ਕਰਦਾ ਹੈ ਅਤੇ ਉਹਨਾਂ ਨਾਲ ਭੋਜਨ ਕਰਦਾ ਹੈ।”
3ਇਸ ਲਈ ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ: