ਲੂਕਸ 15

ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਪਿਤਾ ਜੀ, ਜਾਇਦਾਦ ਵਿੱਚੋਂ ਮੈਨੂੰ ਮੇਰਾ ਹਿੱਸਾ ਦੇ ਦਿਓ।’ ਇਸ ਲਈ ਉਸ ਨੇ ਆਪਣੀ ਜਾਇਦਾਦ ਨੂੰ ਦੋਵੇਂ ਪੁੱਤਰਾਂ ਦੇ ਵਿੱਚ ਵੰਡ ਦਿੱਤਾ।

Luke 15:12 (UKJV) And the younger of them said to his father, Father, give me the portion of goods that falls to me. And he divided unto them his living.

10ਇਸੇ ਤਰ੍ਹਾਂ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ਵਰ ਦੇ ਦੂਤਾਂ ਦੀ ਹਜ਼ੂਰੀ ਵਿੱਚ ਇੱਕ ਪਾਪੀ ਮਨੁੱਖ ਲਈ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਖੁਸ਼ੀ ਮਨਾਈ ਜਾਂਦੀ ਹੈ।”

11ਯਿਸ਼ੂ ਨੇ ਅੱਗੇ ਆਖਿਆ: “ਇੱਕ ਆਦਮੀ ਸੀ ਜਿਸ ਦੇ ਦੋ ਪੁੱਤਰ ਸਨ।

12ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਪਿਤਾ ਜੀ, ਜਾਇਦਾਦ ਵਿੱਚੋਂ ਮੈਨੂੰ ਮੇਰਾ ਹਿੱਸਾ ਦੇ ਦਿਓ।’ ਇਸ ਲਈ ਉਸ ਨੇ ਆਪਣੀ ਜਾਇਦਾਦ ਨੂੰ ਦੋਵੇਂ ਪੁੱਤਰਾਂ ਦੇ ਵਿੱਚ ਵੰਡ ਦਿੱਤਾ।

13“ਇਸ ਤੋਂ ਥੋੜ੍ਹੀ ਦੇਰ ਬਾਅਦ ਛੋਟੇ ਪੁੱਤਰ ਨੇ ਆਪਣੇ ਹਿੱਸੇ ਆਈ ਸਾਰੀ ਜਾਇਦਾਦ ਲੈ ਲਈ ਅਤੇ ਇੱਕ ਦੂਰ ਦੇਸ਼ ਲਈ ਰਵਾਨਾ ਹੋ ਗਿਆ। ਉੱਥੇ ਉਸ ਨੇ ਆਪਣੀ ਮ਼ਰਜੀ ਦਾ ਜੀਵਨ ਜਿਓਣ ਲਈ ਆਪਣਾ ਸਾਰਾ ਪੈਸਾ ਬਰਬਾਦ ਕਰ ਦਿੱਤਾ।

14ਜਦੋਂ ਉਸ ਨੇ ਸਭ ਕੁਝ ਖਰਚ ਲਿਆ, ਉਸ ਦੇ ਬਾਅਦ ਸਾਰੇ ਦੇਸ਼ ਵਿੱਚ ਇੱਕ ਭਿਆਨਕ ਕਾਲ ਪੈ ਗਿਆ ਪਰ ਉਸ ਕੋਲ ਹੁਣ ਕੁਝ ਵੀ ਬਾਕੀ ਨਹੀਂ ਬਚਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.