ਲੂਕਸ 15

“ਇਸ ਤੋਂ ਥੋੜ੍ਹੀ ਦੇਰ ਬਾਅਦ ਛੋਟੇ ਪੁੱਤਰ ਨੇ ਆਪਣੇ ਹਿੱਸੇ ਆਈ ਸਾਰੀ ਜਾਇਦਾਦ ਲੈ ਲਈ ਅਤੇ ਇੱਕ ਦੂਰ ਦੇਸ਼ ਲਈ ਰਵਾਨਾ ਹੋ ਗਿਆ। ਉੱਥੇ ਉਸ ਨੇ ਆਪਣੀ ਮ਼ਰਜੀ ਦਾ ਜੀਵਨ ਜਿਓਣ ਲਈ ਆਪਣਾ ਸਾਰਾ ਪੈਸਾ ਬਰਬਾਦ ਕਰ ਦਿੱਤਾ।

Luke 15:13 (UKJV) And not many days after the younger son gathered all together, and took his journey into a far country, and there wasted his substance with riotous living.

11ਯਿਸ਼ੂ ਨੇ ਅੱਗੇ ਆਖਿਆ: “ਇੱਕ ਆਦਮੀ ਸੀ ਜਿਸ ਦੇ ਦੋ ਪੁੱਤਰ ਸਨ।

12ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਪਿਤਾ ਜੀ, ਜਾਇਦਾਦ ਵਿੱਚੋਂ ਮੈਨੂੰ ਮੇਰਾ ਹਿੱਸਾ ਦੇ ਦਿਓ।’ ਇਸ ਲਈ ਉਸ ਨੇ ਆਪਣੀ ਜਾਇਦਾਦ ਨੂੰ ਦੋਵੇਂ ਪੁੱਤਰਾਂ ਦੇ ਵਿੱਚ ਵੰਡ ਦਿੱਤਾ।

13“ਇਸ ਤੋਂ ਥੋੜ੍ਹੀ ਦੇਰ ਬਾਅਦ ਛੋਟੇ ਪੁੱਤਰ ਨੇ ਆਪਣੇ ਹਿੱਸੇ ਆਈ ਸਾਰੀ ਜਾਇਦਾਦ ਲੈ ਲਈ ਅਤੇ ਇੱਕ ਦੂਰ ਦੇਸ਼ ਲਈ ਰਵਾਨਾ ਹੋ ਗਿਆ। ਉੱਥੇ ਉਸ ਨੇ ਆਪਣੀ ਮ਼ਰਜੀ ਦਾ ਜੀਵਨ ਜਿਓਣ ਲਈ ਆਪਣਾ ਸਾਰਾ ਪੈਸਾ ਬਰਬਾਦ ਕਰ ਦਿੱਤਾ।

14ਜਦੋਂ ਉਸ ਨੇ ਸਭ ਕੁਝ ਖਰਚ ਲਿਆ, ਉਸ ਦੇ ਬਾਅਦ ਸਾਰੇ ਦੇਸ਼ ਵਿੱਚ ਇੱਕ ਭਿਆਨਕ ਕਾਲ ਪੈ ਗਿਆ ਪਰ ਉਸ ਕੋਲ ਹੁਣ ਕੁਝ ਵੀ ਬਾਕੀ ਨਹੀਂ ਬਚਿਆ ਸੀ।

15ਇਸ ਲਈ ਉਹ ਉਸ ਦੇਸ਼ ਦੇ ਇੱਕ ਨਾਗਰਿਕ ਕੋਲ ਗਿਆ ਤਾਂ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.